29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਏ.ਐਂਡ.ਐਮ. ਸਕੂਲ ਪਠਾਨਕੋਟ ਦੀ ਵਿਦਿਆਰਥਣ ਅਨੁਸ਼ਾ ਮਹਾਜਨ ਨੇ ਨੀਟ 2024-25 ਦੀ ਪ੍ਰੀਖਿਆ ਕੀਤੀ ਪਾਸ

ਅਜੀਤ ਡੈਸਕ 22-11-2025
ਪਠਾਨਕੋਟ, 21 ਨਵੰਬਰ (ਸੰਧੂ)-ਏ.ਐਂਡ.ਐਮ. ਜੇਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਪਠਾਨਕੋਟ ਦੀ 12ਵੀਂ ਜਮਾਤ ਦੀ ਵਿਦਿਆਰਥਣ ਅਰੁਣ ਗੁਪਤਾ ਦੀ ਧੀ ਅਨੁਸ਼ਾ ਮਹਾਜਨ ਨੇ ਨੀਟ 2024-25 ਦੀ ਪ੍ਰੀਖਿਆ ਪਾਸ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਮਾਣ ਵਧਾਇਆ ਹੈ | ਇਹ ਵਿਦਿਆਰਥਣ ਹੁਣ ਸ੍ਰੀ ਗੁਰੂ ਰਾਮਦਾਸ ਕਾਲਜ ਅੰਮਿ੍ਤਸਰ ਤੋਂ ਆਪਣੀ ਸਿਖਲਾਈ ਪੂਰੀ ਕਰਕੇ ਡਾਕਟਰ ਬਣਨ ਦੇ ਆਪਣੇ ਸੁਪਨੇ ਨੂੰ ਪੂਰਾ ਕਰੇਗੀ | ਇਸ ਵਿਸ਼ੇਸ਼ ਮੌਕੇ ਸਕੂਲ ਦੇ ਪ੍ਰਧਾਨ ਅਕਸ਼ੈ ਮਹਾਜਨ, ਉਪ ਪ੍ਰਧਾਨ ਨਮਨ ਮਹਾਜਨ ਅਤੇ ਪਿ੍ੰਸੀਪਲ ਡਾ: ਹਿਤਾਂਸ਼ੂ ਕੁਮਾਰ ਨੇ ਵਿਦਿਆਰਥਣ ਦੇ ਸਫਲ ਯਤਨਾਂ ਦੀ ਸ਼ਲਾਘਾ ਕੀਤੀ, ਉਸ ਨੂੰ ਮਠਿਆਈਆਂ ਭੇਟ ਕੀਤੀਆਂ ਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਵਿਖੇ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਪਠਾਨਕੋਟ ਪੁਲਿਸ ਵਲੋਂ 5.87 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।