29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਵਿਖੇ ਗੁਰਮਤਿ ਸਮਾਗਮ ਕੱਲ੍ਹ

ਅਜੀਤ ਡੈਸਕ 22-11-2025
ਪਠਾਨਕੋਟ, 21 ਨਵੰਬਰ (ਸੰਧੂ)- ਧਾਰਮਿਕ ਸੰਸਥਾ ਸਰਬੱਤ ਖ਼ਾਲਸਾ ਵਲੋਂ 23 ਨਵੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ ਜਿਸ 'ਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਮਲਕੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਮਿਸ਼ਨ ਜੰਮੂ ਵਾਲੇ ਬਾਣੀ ਦੀ ਵਿਆਖਿਆ ਕਰਨਗੇ ਤੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਤੇ ਭਾਈ ਗੁਰਦੀਪ ਸਿੰਘ ਦਾ ਰਾਗੀ ਜਥਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕਰੇਗਾ | ਉਕਤ ਜਾਣਕਾਰੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦਿੱਤੀ | ਇਸ ਮੌਕੇ ਮੈਨੇਜਰ ਸੋਹਨ ਸਿੰਘ, ਇਕਬਾਲ ਸਿੰਘ, ਚਰਨ ਸਿੰਘ, ਜੋਗਿੰਦਰ ਸਿੰਘ ਪੰਧੇਰ, ਜਸਵਿੰਦਰ ਸਿੰਘ, ਪਿ੍ਤਪਾਲ ਸਿੰਘ, ਬਖ਼ਸ਼ੀਸ਼ ਸਿੰਘ ਤੇ ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਾਇੰਸ ਵਿਸ਼ੇ ਦੇ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਹੋਇਆ ਸਮਾਪਤ ਅਗਲੀ ਖ਼ਬਰ ਏ.ਐਂਡ.ਐਮ. ਸਕੂਲ ਪਠਾਨਕੋਟ ਦੀ ਵਿਦਿਆਰਥਣ ਅਨੁਸ਼ਾ ਮਹਾਜਨ ਨੇ ਨੀਟ 2024-25 ਦੀ ਪ੍ਰੀਖਿਆ ਕੀਤੀ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।