29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸਾਇੰਸ ਵਿਸ਼ੇ ਦੇ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਹੋਇਆ ਸਮਾਪਤ

ਅਜੀਤ ਡੈਸਕ 22-11-2025
ਪਠਾਨਕੋਟ, 21 ਨਵੰਬਰ (ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਕਪੁਰ ਵਿਖੇ ਦੋ ਰੋਜ਼ਾ ਸਾਇੰਸ ਵਿਸ਼ੇ ਦੇ ਅਧਿਆਪਕਾਂ ਦਾ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਪਠਾਨਕੋਟ-2 ਤੇ ਪਠਾਨਕੋਟ-3 ਦੇ ਵਿਗਿਆਨ ਵਿਸ਼ੇ ਦੇ ਅਧਿਆਪਕਾਂ ਨੇ ਹਿੱਸਾ ਲਿਆ | ਇਸ ਮੌਕੇ ਡੀ.ਈ.ਓ. (ਸੈ:) ਰਾਜੇਸ਼ ਮਹਾਜਨ ਤੇ ਡਿਪਟੀ ਡੀ.ਈ.ਓ. ਅਮਨਦੀਪ ਕੁਮਾਰ ਨੇ ਸੈਮੀਨਾਰ ਦਾ ਨਿਰੀਖਣ ਕੀਤਾ | ਉਨ੍ਹਾਂ ਅਧਿਆਪਕਾਂ ਨੂੰ ਪੂਰੀ ਮਿਹਨਤ ਨਾਲ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਵਿਗਿਆਨ ਵਿਸ਼ੇ ਨੂੰ ਰੋਚਕ ਬਣਾਉਣ ਲਈ ਐਕਟੀਵਿਟੀਆਂ ਦਾ ਇਸਤੇਮਾਲ ਜ਼ਰੂਰ ਕੀਤਾ ਜਾਵੇ | ਇਸ ਮੌਕੇ ਬੀ.ਆਰ.ਸੀ. ਰਾਜੇਸ਼ ਸਲਵਾਨ ਤੇ ਰਾਮ ਪ੍ਰਸ਼ਾਦ ਨੇ ਅਧਿਆਪਕਾਂ ਨੂੰ ਐਕਟੀਵਿਟੀਆਂ ਬਾਰੇ ਸਮਝਾਇਆ | ਇਸ ਮੌਕੇ ਪ੍ਰੇਮ ਭੜੋਲੀ, ਰਮਨ ਧੋਬੜਾ, ਪੰਕਜ ਸਰਨਾ, ਅਮਿਤ ਕਪੂਲੀਆ, ਰਜੀਵ ਕੁਮਾਰ ਅਤੇ ਹੋਰ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੇਮ ਨਗਰ ਵਿਖੇ ਗੁਰਮਤਿ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।