29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਕਿੱਕ ਬਾਕਸਿੰਗ ਦੀ ਖਿਡਾਰਨ ਨੰਦਨੀ ਨੇ ਸੂਬਾ ਪੱਧਰ ਦੀਆਂ ਖੇਡਾਂ 'ਚ ਸੋਨੇ ਦਾ ਤਗਮਾ ਜਿੱਤਿਆ

ਅਜੀਤ ਡੈਸਕ 22-11-2025
ਸ਼ਾਹਪੁਰ ਕੰਢੀ, 21 ਨਵੰਬਰ (ਰਣਜੀਤ ਸਿੰਘ)- ਪ੍ਰੈਜ਼ੈਨਟੇਸ਼ਨ ਪਬਲਿਕ ਸਕੂਲ ਦੀ ਖਿਡਾਰਨ ਨੰਦਨੀ ਨੇ ਸੰਗਰੂਰ ਵਿਖੇ ਹੋਈਆਂ ਸੂਬਾ ਪੱਧਰੀ ਖੇਡਾਂ 'ਚ ਅੰਡਰ-19 ਸਾਲ ਵਰਗ ਦੇ ਮੁਕਾਬਲਿਆਂ ਵਿਚ ਸੋਨੇ ਦਾ ਤਗਮਾ ਜਿੱਤ ਕੇ ਇਲਾਕੇ ਵਿਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ ਜਿਸ ਦੀ ਜਾਣਕਾਰੀ ਦਿੰਦੇ ਹੋਏ ਚੇਅਰਪਰਸਨ ਰੇਣੂ ਸ਼ਰਮਾ, ਪ੍ਰਧਾਨ ਦਵਿੰਦਰ ਸ਼ਰਮਾ ਤੇ ਵਾਈਸ ਚੇਅਰਪਰਸਨ ਨਿਵੇਦਿੱਤਾ ਸੰਧੂ ਨੇ ਦੱਸਿਆ ਕਿ ਪੰਜਾਬ ਦੇ 23 ਜ਼ਿਲਿ੍ਹਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ ਸੀ ਜਿਸ 'ਚ ਸਕੂਲ ਦੀ ਖਿਡਾਰਨ ਨੇ ਸੋਨ ਤਗਮਾ ਜਿੱਤ ਕੇ ਸੂਬੇ ਪੱਧਰ 'ਤੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਨੰਦਨੀ ਨੇ ਆਪਣੀ ਜਿੱਤ ਦਾ ਸਿਹਰਾ ਆਪਣੇ ਕੋਚ, ਮਾਤਾ-ਪਿਤਾ ਤੇ ਸਕੂਲ ਪ੍ਰਬੰਧਕਾਂ ਨੰੂ ਦਿੱਤਾ ਜਿਨ੍ਹਾਂ ਦੇ ਸਹਿਯੋਗ ਨਾਲ ਉਸ ਨੇ ਇਹ ਮਾਣ ਹਾਸਲ ਕੀਤਾ ਹੈ | ਸਕੂਲ ਪਹੁੰਚਣ 'ਤੇ ਮੈਨੇਜਮੈਂਟ ਵਲੋਂ ਨੰਦਨੀ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪਿ੍ੰਸੀਪਲ ਰਵਿੰਦਰ ਕੌਰ, ਵਾਈਸ ਪਿ੍ੰਸੀਪਲ ਰੇਣੂਕਾ ਤਿ੍ਖਾ, ਰਜਨੀ ਵਾਲੀਆ, ਏਕਤਾ, ਪਰਮਿੰਦਰ, ਸੋਨੀਆ ਕਾਟਲ, ਰਸ਼ਮੀ, ਭਾਵਨਾ, ਕੁਮਾਰ ਸਾਨੰੂ, ਪਰਮਜੀਤ ਸਿੰਘ, ਅਮਿਤ ਕੁਮਾਰ, ਮੋਹਨੀ, ਟੀਨਾ, ਨਰਿੰਦਰ ਸਿੰਘ, ਬਬੀਤਾ, ਪੂਜਾ ਤੇ ਕੋਚ ਜੀਨਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜੇਲ੍ਹ 'ਚੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਸ੍ਰੀਨਗਰ ਤੋਂ ਚੱਲੇ ਨਗਰ ਕੀਰਤਨ ਦਾ ਪਠਾਨਕੋਟ ਸ਼ਹਿਰ ਪੁੱਜਣ 'ਤੇ ਸ਼ਾਨਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।