29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਆਟੋ-ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ, ਬੱਚਾ ਗੰਭੀਰ ਜ਼ਖਮੀ

ਅਜੀਤ ਡੈਸਕ 22-11-2025
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)- ਕਸਬਾ ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਆਟੋ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦਕਿ ਬੱਚਾ ਗੰਭੀਰ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਸ਼ਾਮ ਲਾਲ ਪੁੱਤਰ ਜਸਵੰਤ ਰਾਏ ਪਿੰਡ ਅਹਿਮਦਾਬਾਦ ਨੇੜੇ ਧਾਰੀਵਾਲ ਮੋਟਰਸਾਈਕਲ 'ਤੇ ਇਕ ਬੱਚੇ ਸਮੇਤ ਜਾ ਰਿਹਾ ਸੀ ਕਿ ਕਸਬਾ ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਗਲਤ ਪਾਸੇ ਤੋਂ ਆਏ ਟੈਂਪੂ ਨਾਲ ਉਸ ਦੀ ਟੱਕਰ ਹੋ ਗਈ | ਘਟਨਾ ਵਿੱਚ ਸ਼ਾਮਲਾਲ ਦੀ ਮੌਕੇ ਉੱਪਰ ਮੌਤ ਹੋ ਗਈ ਜਦਕਿ ਉਸ ਦੇ ਪਿੱਛੇ ਬੈਠਾ ਬੱਚਾ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਗੁਰਦਾਸਪੁਰ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ |
ਪਿਛਲੀ ਖ਼ਬਰ ਨਗਰ ਕੌਂਸਲ ਹਾਊਸ ਨੇ 9 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ ਅਗਲੀ ਖ਼ਬਰ ਜ਼ਮੀਨ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਦੇ ਦੋਸ਼ ਤਹਿਤ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।