28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਵਿਧਾਇਕ ਸ਼ੈਰੀ ਕਲਸੀ ਨੇ ਦਾਣਾ ਮੰਡੀ ਬਟਾਲਾ ਵਿਖੇ 2 ਨਵੇਂ ਉਸਾਰੇ ਸ਼ੈੱਡਾਂ ਦਾ ਕੀਤਾ ਉਦਘਾਟਨ

ਅਜੀਤ ਡੈਸਕ 22-11-2025
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਦਾਣਾ ਮੰਡੀ ਬਟਾਲਾ ਵਿਖੇ ਦੋ ਨਵੇਂ ਉਸਾਰੇ ਗਏ ਸ਼ੈੱਡਾਂ ਦਾ ਉਦਘਾਟਨ ਕੀਤਾ ਗਿਆ, ਇਨ੍ਹਾਂ ਦੇ ਬਣਨ ਨਾਲ ਕਿਸਾਨਾਂ ਤੇ ਆੜ੍ਹਤੀਆਂ ਨੂੰ ਫਸਲ ਦੇ ਸੀਜ਼ਨਾਂ ਦੌਰਾਨ ਹੋਰ ਸਹੂਲਤ ਮੁਹੱਈਆ ਹੋਵੇਗੀ | ਇਸ ਮੌਕੇ ਮਾਨਿਕ ਮਹਿਤਾ ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਐੱਸ.ਈ. ਬਲਦੇਵ ਸਿੰਘ ਬਾਜਵਾ ਸਮੇਤ ਕਿਸਾਨ, ਆੜ੍ਹਤੀ ਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ | ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਉਨ੍ਹਾਂ ਦੀ 24 ਘੰਟੇ ਹਮੇਸ਼ਾ ਇਹੀ ਕੋਸ਼ਿਸ ਰਹਿੰਦੀ ਹੈ ਕਿ ਬਟਾਲਾ ਦੇ ਵਿਕਾਸ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ | ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ | ਬਟਾਲਾ ਸ਼ਹਿਰ 'ਚ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਡੀਆਂ ਲਾਈਟਾਂ ਲਗਾਈਆਂ ਜਾ ਰਹੀਆਂ ਹਨ | ਬਟਾਲਾ ਸਮੇਤ ਪਿੰਡਾਂ ਦੇ ਲੋਕਾਂ ਨੂੰ ਇਕ ਛੱਤ ਹੇਠਾਂ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ | ਸ਼ਹਿਰ ਵਿਚਲੀਆਂ ਸੜਕਾਂ ਨੂੰ ਚੌੜਿਆਂ ਕੀਤਾ ਗਿਆ, ਖੂਬਸੂਰਤ ਪਾਰਕ ਉਸਾਰੇ ਗਏ ਹਨ, ਚੌਕਾਂ ਨੂੰ ਚੌੜਿਆਂ ਕੀਤਾ ਗਿਆ ਜਿਸ ਨਾਲ ਆਵਾਜਾਈ ਦੀ ਸਮੱਸਿਆ ਵਿਚ ਰਾਹਤ ਮਿਲੀ ਹੈ | ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਨਾਂ ਦੇ ਉਦਘਾਟਨ ਗਏ ਹਨ | ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ | ਇਸ ਮੌਕੇ ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਐਮ.ਸੀ. ਬਲਵਿੰਦਰ ਸਿੰਘ ਮਿੰਟਾ, ਮਾਸਟਰ ਤਿਲਕ ਰਾਜ, ਮੈਨੇਜਰ ਅਤਰ ਸਿੰਘ, ਗੁਰਜੀਤ ਸਿੰਘ, ਮਾਸਟਰ ਤਿਲਕ ਰਾਜ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਪ੍ਰਧਾਨ ਗੁਰਬਿੰਦਰ ਸਿੰਘ ਜੌਲੀ, ਪਰਮਜੀਤ ਸਿੰਘ, ਜ਼ਿਲ੍ਹਾ ਯੂਥ ਆਗੂ ਮਨਦੀਪ ਸਿੰਘ ਗਿੱਲ, ਪ੍ਰਧਾਨ ਵੀਨੂੰ ਕਾਹਲੋਂ, ਕੰਵਲਜੀਤ ਸਿੰਘ ਸ਼ਾਹ, ਪਰਮਜੀਤ ਸਿੰਘ ਵੜੈਚ, ਹਨੀ ਚੌਹਾਨ, ਅਮਰੀਕ ਸਿੰਘ ਲੰਬੜਦਾਰ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ ਕਲਸੀ, ਮਨਜੀਤ ਸਿੰਘ ਬੁਮਰਾਹ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਆੜ੍ਹਤੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਕਾਰ ਦੀ ਟੱਕਰ ਨਾਲ ਸਕਿਉਰਿਟੀ ਗਾਰਡ ਦੀ ਮੌਤ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ 2 ਕਿੱਲੋ 544 ਗਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।