28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਐੱਸ.ਐੱਚ.ਓ. ਗਗਨਦੀਪ ਸਿੰਘ ਦੀ ਅਗਵਾਈ ਹੇਠ ਘੁਮਾਣ ਚੌਕ 'ਚ ਸਖ਼ਤ ਨਾਕਾਬੰਦੀ

ਅਜੀਤ ਡੈਸਕ 22-11-2025
ਘੁਮਾਣ, 21 ਨਵੰਬਰ (ਬੰਮਰਾਹ)- ਥਾਣਾ ਘੁਮਾਣ ਦੀ ਪੁਲਿਸ ਵਲੋਂ ਐਸ.ਐਚ.ਓ. ਗਗਨਦੀਪ ਸਿੰਘ ਦੀ ਅਗਵਾਈ 'ਚ ਘੁਮਾਣ ਚੌਕ ਵਿਖੇ ਸਖ਼ਤ ਨਾਕਾਬੰਦੀ ਕੀਤੀ ਗਈ | ਇਸ ਸੰਬੰਧੀ ਥਾਣਾ ਮੁਖੀ ਗਗਨਦੀਪ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਡਾ. ਮਹਿਤਾਬ ਸਿੰਘ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਸ੍ਰੀ ਹਰੀਸ਼ ਬਹਿਲ ਦੀ ਅਗਵਾਈ 'ਚ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਚੈਕਿੰਗ ਅਭਿਆਨ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਨਾਕਾਬੰਦੀ ਦੌਰਾਨ ਮੂੰਹ ਬੰਨ੍ਹ ਕੇ ਵਾਹਨ ਚਲਾਉਣ ਵਾਲਿਆਂ ਖਿਲਾਫ਼ ਸਖਤ ਮੁਹਿੰਮ ਚਲਾਈ ਗਈ ਹੈ | ਇਸ ਦੇ ਨਾਲ ਹੀ ਬਿਨਾਂ ਕਾਗਜ਼ਾਂ ਤੋਂ ਵਹੀਕਲ ਚਲਾਉਣ ਵਾਲੇ ਲੋਕਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਸੂਰਤ ਵਿਚ ਬਖਸ਼ੇ ਨਹੀਂ ਜਾਣਗੇ, ਜਿਹੜੇ ਵਿਅਕਤੀ ਨਸ਼ਾ ਕਰਦੇ ਹਨ, ਉਨ੍ਹਾਂ ਦਾ ਇਲਾਜ ਕਰਵਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ ਅੱਗੇ ਆਉਣ | ਉਨ੍ਹਾਂ ਨਾਲ ਹੀ ਕਿਹਾ ਕਿ ਨਸ਼ਾ ਵੇਚਣ ਵਾਲੇ ਲੋਕਾਂ ਦੀ ਮਦਦ ਕਰਨ ਵਾਲੇ ਲੋਕਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ | ਇਸ ਮੌਕੇ ਲੋਕਾਂ ਦੇ ਚਲਾਨ ਵੀ ਕੱਟੇ ਗਏ | ਇਸ ਮੌਕੇ ਸਤਿੰਦਰ ਸਿੰਘ ਹੈੱਡ ਕਾਂਸਟੇਬਲ, ਏ.ਐੱਸ.ਆਈ. ਪ੍ਰਭਜੋਤ ਸਿੰਘ, ਪਰਮਜੀਤ ਸਿੰਘ ਹੈੱਡ ਕਾਸਟੇਬਲ ਤੋਂ ਇਲਾਵਾ ਵੱਡੀ ਗਿਣਤੀ 'ਚ ਪੁਲਿਸ ਫੋਰਸ ਹਾਜ਼ਰ ਸਨ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਵਿਦਿਆਰਥੀ ਸੁਖਮਨ ਸਿੰਘ ਜੌਹਲ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਜੀ.ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਦੀ 10ਵੀਂ ਦੀ ਵਿਦਿਅਰਥਣ ਨੂੰ ਮਿਲਿਆ ਬੈਸਟ ਸਟੂਡੈਂਟ ਐਵਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।