19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

'ਆਪ' ਨੇ ਤਿੰਨੋ ਵਿਧਾਨ ਸਭਾ ਹਲਕਿਆਂ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ

ਅਜੀਤ ਡੈਸਕ 04-12-2025
ਪਠਾਨਕੋਟ, 3 ਦਸੰਬਰ (ਸੰਧੂ)- ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਬਿਗਲ ਵਜਾ ਦਿੱਤਾ ਹੈ | ਇਸ ਲਈ ਰਾਜਨੀਤਿਕ ਪਾਰਟੀਆਂ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰ ਰਹੀਆਂ ਹਨ ਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਲਈ ਉਨ੍ਹਾਂ ਦੀ ਸਹਿਮਤੀ ਲੈ ਰਹੀਆਂ ਹਨ | ਇਸ ਲਈ ਅੱਜ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸੰਧੂ, ਜ਼ਿਲ੍ਹਾ ਮੀਡੀਆ ਇੰਚਾਰਜ ਅਸ਼ੋਕ ਕੁਮਾਰ, ਸੁਜਾਨਪੁਰ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਅਤੇ ਪਠਾਨਕੋਟ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਆਪਣੇ-ਆਪਣੇ ਹਲਕੇ ਦੇ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸੰਧੂ ਤੇ ਜ਼ਿਲ੍ਹਾ ਮੀਡੀਆ ਇੰਚਾਰਜ ਅਸ਼ੋਕ ਕੁਮਾਰ ਨੇ ਐਲਾਨ ਕੀਤਾ ਕਿ 'ਆਪ' ਨੇ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਤੇ ਉਨ੍ਹਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ | ਇਸ ਦੇ ਨਾਲ ਹੀ, ਵਰਕਰਾਂ ਨੂੰ ਆਪਣੇ-ਆਪਣੇ ਖੇਤਰਾਂ ਦੇ ਉਮੀਦਵਾਰਾਂ ਦੇ ਹੱਕ 'ਚ ਵੱਧ ਤੋਂ ਵੱਧ ਪ੍ਰਚਾਰ ਕਰਨ ਤੇ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਤਾਂ ਜੋ 'ਆਪ' ਉਕਤ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਸਾਰੀਆਂ ਸੀਟਾਂ ਜਿੱਤ ਕੇ ਇਕ ਨਵਾਂ ਇਤਿਹਾਸ ਸਿਰਜ ਸਕੇ | ਇਸ ਮੌਕੇ ਜ਼ਿਲ੍ਹਾ ਕਿਸਾਨ ਵਿੰਗ ਇੰਚਾਰਜ ਬਲਜਿੰਦਰ ਸਿੰਘ ਬੰਟੀ, ਸੁਜਾਨਪੁਰ ਮੀਡੀਆ ਇੰਚਾਰਜ ਅਭਿਨੰਦਨ ਸਿੰਘ, ਭੁਪਿੰਦਰ ਸਿੰਘ, ਕਾਜਲ ਠਾਕੁਰ, ਸੁਨੀਲ ਕੁਮਾਰ, ਜਨਕ ਸਿੰਘ, ਜਨਜੀਵਨ ਸਿੰਘ ਅਤੇ ਸਾਕਸ਼ੀ ਠਾਕੁਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸੰਜੀਵ ਸ਼ਰਮਾ ਏ.ਡੀ.ਸੀ. (ਜ) ਨੇ ਜ਼ਿਲ੍ਹਾ ਪਠਾਨਕੋਟ 'ਚ ਅਹੁਦਾ ਸੰਭਾਲਿਆ ਅਗਲੀ ਖ਼ਬਰ ਸੰਜੀਵ ਸ਼ਰਮਾ ਏ.ਡੀ.ਸੀ. (ਜ) ਨੇ ਜ਼ਿਲ੍ਹਾ ਪਠਾਨਕੋਟ 'ਚ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।