19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਐਨ.ਪੀ. ਧਵਨ ਤੇ ਭਾਰਤ ਭੂਸ਼ਨ ਡੋਗਰਾ ਪੰਜਾਬ ਜਰਨਲਿਸਟ ਯੂਨੀਅਨ ਦੇ ਬਣੇ ਸਕੱਤਰ, ਕਾਰਜਕਾਰਨੀ 'ਚ ਕੀਤੇ ਸ਼ਾਮਿਲ

ਅਜੀਤ ਡੈਸਕ 04-12-2025
ਪਠਾਨਕੋਟ, 3 ਦਸੰਬਰ (ਸੰਧੂ)- ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਚੌਥੀ ਕਾਨਫ਼ਰੰਸ ਦੇ ਦੂਸਰੇ ਸੈਸ਼ਨ ਦੌਰਾਨ ਪੱਤਰਕਾਰਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਅਮਲ ਨਾ ਕਰਨ ਦੀ ਸੂਰਤ ਵਿਚ ਸੂਬਾ ਪੱਧਰ 'ਤੇ ਸੰਘਰਸ਼ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ | ਸੈਸ਼ਨ ਦੀ ਸਮਾਪਤੀ ਮੌਕੇ ਸਰਬਸੰਮਤੀ ਨਾਲ ਬਲਬੀਰ ਸਿੰਘ ਜੰਡੂ ਚੇਅਰਮੈਨ, ਜੈ ਸਿੰਘ ਛਿੱਬਰ ਪ੍ਰਧਾਨ, ਸੰਤੋਖ ਗਿੱਲ ਸਕੱਤਰ ਜਨਰਲ ਤੇ ਬਿੰਦੂ ਸਿੰਘ ਖ਼ਜ਼ਾਨਚੀ ਚੁਣੇ ਗਏ | ਇਸ ਤੋਂ ਇਲਾਵਾ ਭੂਸ਼ਨ ਸੂਦ ਸੀਨੀਅਰ ਮੀਤ ਪ੍ਰਧਾਨ, ਰਾਜਨ ਮਾਨ, ਗਗਨਦੀਪ ਅਰੋੜਾ, ਜਗਸੀਰ ਸਿੰਘ ਸੰਧੂ, ਜਸਵੰਤ ਸਿੰਘ ਥਿੰਦ ਮੀਤ ਪ੍ਰਧਾਨ, ਦਵਿੰਦਰ ਸਿੰਘ ਭੰਗੂ ਜਥੇਬੰਦਕ ਸਕੱਤਰ, ਐਨ.ਪੀ. ਧਵਨ, ਬਲਵਿੰਦਰ ਸਿੰਘ ਸਿਪਰੇ, ਸਰਬਜੀਤ ਭੱਟੀ ਤੇ ਵੀਰਪਾਲ ਭਗਤਾ ਸਕੱਤਰ ਚੁਣੇ ਗਏ | ਇਸ ਮੌਕੇ ਜਥੇਬੰਦੀ ਦੇ ਸੰਵਿਧਾਨ ਵਿਚ ਵੀ ਕੁਝ ਸੋਧਾਂ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ | ਇਸ ਮੌਕੇ ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ ਨੇ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਤੋਂ ਪੱਤਰਕਾਰਾਂ ਦੀ ਸੁਰੱਖਿਆ ਲਈ ਮੀਡੀਆ ਕਮਿਸ਼ਨ ਬਣਾਉਣ ਦੀ ਵੀ ਮੰਗ ਕੀਤੀ | ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਚੇਅਰਮੈਨ ਬਲਬੀਰ ਜੰਡੂ ਨੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਸਿੱਧੂ, ਪ੍ਰੀਤਮ ਰੂਪਾਲ, ਗੁਰਦੀਪ ਸਿੰਘ ਲਾਲੀ, ਨਿਰਮਲ ਪੰਡੋਰੀ, ਬਲਵਿੰਦਰ ਸਿੰਘ ਧਾਲੀਵਾਲ, ਰਵਿੰਦਰ ਰਵੀ, ਵਿਪਿਨ ਰਾਣਾ, ਬਲਵਿੰਦਰ ਸਿੰਘ ਭੰਗੂ, ਹਰਜੀਤ ਸਿੰਘ, ਭਾਰਤ ਭੂਸ਼ਨ ਡੋਗਰਾ, ਮਲਕੀਤ ਸਿੰਘ ਟੋਨੀ, ਨਵਕਾਂਤ ਭੈਰੋਮਾਜਰਾ, ਮਨਪ੍ਰੀਤ ਸਿੰਘ ਮੱਲੇਆਣਾ, ਗੁਰਿੰਦਰ ਸਿੰਘ ਮਹਿੰਦੀਰੱਤਾ, ਕਰਮਜੀਤ ਸਿੰਘ ਚਿੱਲਾ, ਅਮਰਪਾਲ ਸਿੰਘ ਬੈਂਸ, ਪ੍ਰਭਾਤ ਭੱਟੀ, ਚਰਨਜੀਤ ਸਿੰਘ, ਰਵਿੰਦਰ ਸਿੰਘ ਕਾਲਾ, ਬਲਦੇਵ ਸ਼ਰਮਾ, ਬਲਰਾਜ ਸਿੰਘ ਰਾਜਾ, ਕੇ.ਪੀ. ਸਿੰਘ, ਰਾਜਿੰਦਰ ਰਿਖੀ, ਭੁਪਿੰਦਰ ਸਿੰਘ ਮਲਿਕ, ਗੁਰਉਪਦੇਸ਼ ਸਿੰਘ ਭੁੱਲਰ, ਜਗਤਾਰ ਸਿੰਘ ਭੁੱਲਰ, ਸੁਖਨੈਬ ਸਿੱਧੂ, ਪਰਵਿੰਦਰ ਜੌੜਾ ਕਾਰਜਕਾਰਨੀ ਮੈਂਬਰਾਂ ਤੋਂ ਇਲਾਵਾ ਚਰਨਜੀਤ ਸਿੰਘ ਲਹਿਰਾ, ਕੁਲਦੀਪ ਸਿੰਘ ਬਰਾੜ ਤੇ ਅਸ਼ਵਨੀ ਕੁਮਾਰ ਵਿਸ਼ੇਸ਼ ਮੈਂਬਰ ਵਜੋਂ ਨਾਮ ਪੇਸ਼ ਕੀਤੇ ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ |
ਪਿਛਲੀ ਖ਼ਬਰ ਰਿੰਕੂ ਚਾਂਦਪੁਰੀ ਅੱਜ ਨਾਮਜ਼ਦਗੀ ਪੇਪਰ ਦਾਖਿਲ ਕਰਨਗੇ ਅਗਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਪਠਾਨਕੋਟ ਨੇ ਗ੍ਰੈਂਡ ਪੇਰੈਂਟਸ ਡੇਅ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।