ਸ਼ਾਹਪੁਰ ਕੰਢੀ, 3 ਦਸੰਬਰ (ਰਣਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਏ ਪ੍ਰੋਗਰਾਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਮਾਜ ਸੇਵੀ ਸੰਸਥਾ ਯੁਵਾ ਵਿਕਾਸ ਮੰਚ ਸ਼ਾਹਪੁਰ ਕੰਢੀ ਟਾਊਨਸ਼ਿਪ ਵਲੋਂ ਪ੍ਰਧਾਨ ਦਿਨੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ 6 ਦਸੰਬਰ ਨੰੂ 'ਦੌੜ ਨਸ਼ਿਆਂ ਵਿਰੁੱਧ' ਤਹਿਤ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਯੁਵਾ ਵਿਕਾਸ ਮੰਚ ਦੇ ਪ੍ਰਧਾਨ ਦਿਨੇਸ਼ ਸ਼ਰਮਾ ਨੇ ਦੱਸਿਆ ਕਿ ਮੰਚ ਵਲੋਂ ਪਹਿਲਾਂ ਵੀ ਕਈ ਵਾਰ ਇਲਾਕੇ ਦੇ ਸਕੂਲਾਂ ਵਿਚ ਜਾ ਕੇ ਟੈਲੀ ਫ਼ਿਲਮਾਂ, ਨੁੱਕਰ ਨਾਟਕਾਂ ਰਾਹੀਂ ਸਕੂਲੀ ਵਿਦਿਆਰਥੀਆਂ ਨੰੂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ਹੈ ਤੇ ਹੁਣ 6 ਦਸੰਬਰ ਨੰੂ ਵੱਖ-ਵੱਖ ਸਕੂਲੀ ਵਰਗਾਂ ਦੇ ਵਿਦਿਆਰਥੀਆਂ ਦੀ ਦੌੜ ਕਰਵਾਈ ਜਾ ਰਹੀ ਹੈ ਜਿਸ ਵਿਚ ਜਿੱਤਣ ਵਾਲੇ ਵਿਦਿਆਰਥੀਆਂ ਨੰੂ ਨਕਦ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਜਾਵੇਗਾ | ਇਸ ਮੌਕੇ ਜਰਨਲ ਸਕੱਤਰ ਵਿਸ਼ਾਲ ਸ਼ਰਮਾ, ਸੁਮੇਸ਼ ਸ਼ਰਮਾ, ਜਗਤਾਰ ਸਿੰਘ, ਵਿਜੇ ਕੁਮਾਰ, ਸਰਵਰਨ ਕੁਮਾਰ, ਅਸ਼ੋਕ ਕੁਮਾਰ, ਦਵਿੰਦਰ ਅੱਤਰੀ, ਆਰ.ਐਸ.ਡੀ. ਯੂਥ ਕਲੱਬ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਰਿੰਟੂ ਆਦਿ ਹਾਜ਼ਰ ਸਨ |