ਗੁਰਦਾਸਪੁਰ, 3 ਦਸੰਬਰ (ਚੱਕਰਾਜਾ)- ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਗੁਰਦਾਸਪੁਰ ਵਿਚ 1 ਜਨਵਰੀ 2026 ਤੋਂ ਜੂਨ 2026 ਤੱਕ ਛਿਮਾਹੀ ਸੈਸ਼ਨ ਲਈ ਦਫ਼ਤਰੀ ਸਮੇਂ ਤੋਂ ਬਾਅਦ ਸ਼ਾਮ 5 ਵਜੇ ਤੋਂ 6 ਵਜੇ ਤੱਕ ਰੋਜ਼ਾਨਾ ਇਕ ਘੰਟੇ ਲਈ ਉਰਦੂ ਆਮੋਜ਼ ਜਮਾਤ ਲਗਾਈ ਜਾ ਰਹੀ ਹੈ | ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਨੁਮਾਇੰਦੇ ਸ਼ਾਮ ਸਿੰਘ ਨੇ ਦੱਸਿਆ ਕਿ ਛਿਮਾਹੀ ਉਰਦੂ ਜਮਾਤ ਦਾ ਕੋਰਸ ਪੂਰਾ ਕਰਨ ਵਾਲਿਆਂ ਨੂੰ ਵਿਭਾਗ ਵਲੋਂ ਪ੍ਰਮਾਣ-ਪੱਤਰ ਵੀ ਜਾਰੀ ਕੀਤਾ ਜਾਂਦਾ ਹੈ | ਇਸ ਵਿਚ ਕੋਈ ਵੀ ਉਮੀਦਵਾਰ, ਸਰਕਾਰੀ ਕਰਮਚਾਰੀ/ਅਧਿਕਾਰੀ, ਅਰਧ-ਸਰਕਾਰੀ ਕਰਮਚਾਰੀ, ਵਿਦਿਆਰਥੀ/ਕਾਰੋਬਾਰੀ ਦਾਖ਼ਲਾ ਲੈ ਸਕਦਾ ਹੈ | ਦਾਖ਼ਲਾ ਫਾਰਮ ਇਸ ਦਫ਼ਤਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ | ਉਰਦੂ ਜਮਾਤਾਂ ਦੇ ਚਾਹਵਾਨ ਉਮੀਦਵਾਰ ਫਾਰਮ, ਫ਼ੋਟੋ, ਆਧਾਰ ਕਾਰਡ ਤੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼ਾਂ ਦੀ ਕਾਪੀ ਸਮੇਤ ਮੁਕੰਮਲ ਮਿਸਲ ਕਮਰਾ ਨੰਬਰ 501-502-503 ਬਲਾਕ-ਬੀ, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਗੁਰਦਾਸਪੁਰ ਵਿਖੇ ਸੰਪਰਕ ਕਰਕੇ ਜਮ੍ਹਾਂ ਕਰਵਾ ਸਕਦੇ ਹਨ |