ਗੁਰਦਾਸਪੁਰ, 3 ਦਸੰਬਰ (ਅਸ਼ੋਕ ਸ਼ਰਮਾ)- ਪੰਜਾਬ ਅੰਦਰ 14 ਦਸੰਬਰ ਨੰੂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਨੰੂ ਮੱਦੇਨਜ਼ਰ ਰੱਖਦੇ ਹੋਏ ਅਸਲਾ ਲਾਇਸੈਂਸ ਧਾਰਕ ਆਪਣੇ ਹਥਿਆਰ ਥਾਣੇ ਤੁਰੰਤ ਜਮ੍ਹਾਂ ਕਰਵਾਉਣ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਪੁਰਾਣਾ ਸ਼ਾਲਾ ਦੇ ਐਸ.ਐਚ.ਓ. ਸਬ ਇੰਸਪੈਕਟਰ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਜਿਹੜਾ ਵਿਅਕਤੀ ਆਪਣਾ ਅਸਲਾ ਜਮ੍ਹਾਂ ਨਹੀਂ ਕਰਵਾਏਗਾ ਉਸ ਖਿਲਾਫ਼ ਕਾਨੰੂਨੀ ਕਾਰਵਾਈ ਵੀ ਹੋ ਸਕਦੀ ਹੈ | ਉਨ੍ਹਾਂ ਇਲਾਕੇ ਦੇ ਅਸਲਾ ਧਾਰਕਾਂ ਨੰੂ ਹਦਾਇਤਾਂ ਕੀਤੀਆਂ ਹਨ ਕਿ ਇਕ ਦੋ ਦਿਨਾਂ ਅੰਦਰ ਆਪਣਾ ਅਸਲਾ ਜਮ੍ਹਾਂ ਕਰਵਾ ਕੇ ਆਪਣੀ ਰਸੀਦ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਅਸਲਾ ਧਾਰਕਾਂ ਨੰੂ ਅਪੀਲ ਕੀਤੀ ਹੈ ਕਿ ਫੌਰੀ ਤੌਰ 'ਤੇ ਆਪਣਾ ਅਸਲਾ ਜਮ੍ਹਾਂ ਕਰਵਾਉਣ |