ਭੈਣੀ ਮੀਆਂ ਖਾਂ, 3 ਦਸੰਬਰ (ਜਸਬੀਰ ਸਿੰਘ ਬਾਜਵਾ)- ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਮੁੰਨਣ ਕਲਾਂ ਦੇ ਸਰਪੰਚ ਮਨਜਿੰਦਰ ਕੌਰ ਦੀ ਜ਼ਮੀਨ 'ਤੇ ਵਿਰੋਧੀ ਧਿਰ ਵਲੋਂ ਧੱਕੇ ਨਾਲ ਕਬਜ਼ਾ ਕੀਤਾ ਜਾ ਰਿਹਾ ਹੈ | ਸਰਪੰਚ ਮਨਜਿੰਦਰ ਕੌਰ ਨੇ ਦੱਸਿਆ ਕਿ ਪਿੰਡ ਵਿਚ ਉਨ੍ਹਾਂ ਦੇ ਪਰਿਵਾਰ ਦੀ 4 ਮਰਲੇ ਜ਼ਮੀਨ ਪੈਂਦੀ ਹੈ | ਇਸ ਥਾਂ ਉੱਤੇ ਉਸਾਰੀ ਦਾ ਕੰਮ ਕਰਨ ਲਈ ਚਾਰਦੀਵਾਰੀ ਕੀਤੀ ਗਈ ਸੀ ਪਰ ਵਿਰੋਧੀ ਧਿਰ ਵਲੋਂ ਜਾਣਬੁੱਝ ਕੇ ਉਨ੍ਹਾਂ ਦੇ ਪਰਿਵਾਰ ਦੀ ਗ਼ੈਰ-ਹਾਜ਼ਰੀ ਵਿਚ ਉਨ੍ਹਾਂ ਵਲੋਂ ਕੀਤੀ ਗਈ ਚਾਰਦੀਵਾਰੀ ਨੂੰ ਤੋੜ ਦਿੱਤਾ ਅਤੇ ਮੌਕੇ ਉੱਤੇ ਘਰ ਵਿਚ ਮੌਜੂਦ ਅÏਰਤਾਂ ਨੂੰ ਗਾਲੀ ਗਲੋਚ ਕੀਤਾ ਗਿਆ | ਹਾਜ਼ਰ ਔਰਤਾਂ ਨੇ ਦੱਸਿਆ ਕਿ ਵਿਰੋਧੀ ਧਿਰ ਵਲੋਂ ਉਨ੍ਹਾਂ ਨੂੰ ਡਰਾਉਣ-ਧਮਕਾਉਣ ਲਈ ਲਾਠੀ-ਡੰਡੇ ਸਮੇਤ ਤੇਜ਼ਧਾਰ ਹਥਿਆਰਾਂ ਨਾਲ ਵੀ ਉਨ੍ਹਾਂ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ | ਇਹ ਘਟਨਾਕ੍ਰਮ ਦੀ ਸ਼ਿਕਾਇਤ ਸਰਪੰਚ ਮਨਜਿੰਦਰ ਕੌਰ ਵਲੋਂ 28 ਨਵੰਬਰ ਨੂੰ ਕੀਤੀ ਸੀ ਪਰ ਪੁਲਿਸ ਵਲੋਂ ਦੋਸ਼ੀ ਧਿਰ ਉੱਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਤੇ ਨਾ ਹੀ ਉਨ੍ਹਾਂ ਨੂੰ ਥਾਣੇ ਬੁਲਾ ਕੇ ਇਸ ਮਾਮਲੇ ਦੀ ਸੁਣਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਉੱਚ ਪੁਲਿਸ ਅਧਿਕਾਰੀਆਂ ਨੂੰ ਅਪੀਲ ਹੈ ਕਿ ਇਸ ਮਾਮਲੇ ਵਿਚ ਇਨਸਾਫ਼ ਦਿਵਾਉਣ ਲਈ ਬਣਦੀ ਕਾਨੂੰਨੀ ਕਾਰਵਾਈ ਕਰਵਾਈ ਜਾਵੇ | ਜੇਕਰ ਲੋਕਤੰਤਰ ਵਿਵਸਥਾ ਵਿਚ ਵੀ ਚੁਣੇ ਹੋਏ ਸਰਪੰਚ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਤਾਂ ਫਿਰ ਆਮ ਜਨਤਾ ਦਾ ਕੀ ਹਾਲ ਹਵੋਗਾ |