18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤਣਗੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ-ਪਵਨ ਕੁਮਾਰ

ਅਜੀਤ ਡੈਸਕ 04-12-2025
ਗੁਰਦਾਸਪੁਰ, 3 ਦਸੰਬਰ (ਅਸ਼ੋਕ ਸ਼ਰਮਾ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਵਲੋਂ ਮੈਦਾਨ 'ਚ ਉਤਾਰੇ ਗਏ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬੀ.ਸੀ. ਵਿੰਗ ਦੇ ਸੰਯੁਕਤ ਸਕੱਤਰ ਤੇ ਹਲਕਾ ਵਾਈਸ ਕੋਆਰਡੀਨੇਟਰ (ਨਸ਼ਾ ਮੁਕਤੀ ਮੋਰਚਾ) ਪਵਨ ਕੁਮਾਰ ਨੇ ਪ੍ਰਗਟ ਕੀਤੇ | ਪਵਨ ਕੁਮਾਰ ਨੇ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਤਰਨਤਾਰਨ ਉਪ ਚੋਣ ਜਿੱਤੀ ਹੈ, ਉਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਜਿੱਤਣਗੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰੀ ਹੈ, ਪਾਰਟੀ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਗਵੰਤ ਮਾਨ ਦੇ ਰੂਪ ਵਿਚ ਇਕ ਚੰਗਾ ਮੁੱਖ ਮੰਤਰੀ ਮਿਲਿਆ ਹੈ | ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ | ਉਨ੍ਹਾਂ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਹਲਕੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਰਮਨ ਬਹਿਲ ਦੀ ਅਗਵਾਈ ਹੇਠ ਹਲਕੇ ਅੰਦਰ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਰਮਨ ਬਹਿਲ ਨੇ ਪਹਿਲਾਂ ਪੁਰਾਣੇ ਸਿਵਲ ਹਸਪਤਾਲ ਨੂੰ ਦੁਬਾਰਾ ਖੋਲ੍ਹ ਕੇ ਆਪਣਾ ਵਾਅਦਾ ਪੂਰਾ ਕੀਤਾ ਤੇ ਹੁਣ ਸ਼ਹਿਰ ਤੇ ਪਿੰਡਾਂ ਵਿਚ ਹੋਰ ਵਿਕਾਸ ਕਾਰਜ ਸ਼ੁਰੂ ਕਰਵਾ ਕੇ ਲੋਕਾਂ ਦਾ ਦਿਲ ਜਿੱਤਿਆ ਹੈ |
ਪਿਛਲੀ ਖ਼ਬਰ ਪਿੰਡ ਅਵਾਂਖਾ ਦੇ ਸੀਨੀਅਰ 'ਆਪ' ਆਗੂ ਕਾਂਗਰਸ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਜ਼ੋਨ ਨਵਾਂਸ਼ਹਿਰ ਦੀ ਹੋਈ ਛਿਮਾਹੀ ਇਕੱਤਰਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।