ਬਟਾਲਾ, 3 ਦਸੰਬਰ (ਹਰਦੇਵ ਸਿੰਘ ਸੰਧੂ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਇਕ ਅਹਿਮ ਇਕੱਤਰਤਾ ਬਟਾਲਾ ਇੰਚਾਰਜ ਗੁਰਪ੍ਰੀਤ ਸਿੰਘ ਬਟਾਲਾ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਤੇ ਪਰਗਟ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਜਿਨਾਂ ਦਾ ਪਾਰਟੀ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਇਕੱਤਰਤਾ ਦੌਰਾਨ ਡੂੰਘੀਆਂ ਵਿਚਾਰਾਂ ਕੀਤੀਆਂ ਗਈਆਂ ਜਿਸ ਵਿਚ ਪਾਰਟੀ ਆਗੂਆਂ ਨੇ ਕਿਹਾ ਕਿ ਐਮ.ਪੀ. ਭਾਈ ਅੰਮਿ੍ਤਪਾਲ ਸਿੰਘ ਦੀ ਐਨ.ਐਸ.ਏ. ਰੱਦ ਕਰਾਉਣ ਤੇ ਰਿਹਾਈ ਲਈ ਪੂਰਾ ਜ਼ੋਰ ਲਗਾਇਆ ਜਾਵੇਗਾ | ਇਸ ਤੋਂ ਇਲਾਵਾ ਤਰਨ ਤਾਰਨ 'ਚ ਹੋਈ ਜ਼ਿਮਨੀ ਚੋਣ ਪਾਰਟੀ ਦੇ ਉਮੀਦਵਾਰ ਮਨਦੀਪ ਸਿੰਘ ਨੂੰ ਸੰਗਤਾਂ ਵਲੋਂ ਦਿੱਤੇ ਸਹਿਯੋਗ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਅਗਲੀਆਂ ਚੋਣਾਂ ਵਿਚ ਹੋਰ ਉਭਰ ਕੇ ਸਾਹਮਣੇ ਆਵੇਗੀ | ਇਸ ਮੌਕੇ ਪਰਮਜੀਤ ਸਿੰਘ ਜੌਹਲ ਸੀਨੀਅਰ ਆਗੂ, ਅਬਜ਼ਰਵਰ ਅਜੈਪਾਲ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਬਟਾਲਾ, ਜਤਿੰਦਰ ਸਿੰਘ ਹਲਕਾ ਕਾਦੀਆਂ, ਪਰਗਟ ਸਿੰਘ ਮੀਆਂ ਵਿੰਡ, ਮਲਕੀਅਤ ਸਿੰਘ ਪਨੂੰ, ਸੁਖਦਿਆਲ ਸਿੰਘ ਬਟਾਲਾ, ਕਰਮਜੀਤ ਸਿੰਘ ਤਲਵੰਡੀ, ਰੂਮੇਲਪ੍ਰੀਤ ਸਿੰਘ ਆਦਿ ਹਾਜ਼ਰ ਸਨ |