18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਦਾ ਐਲਾਨ-ਸੁਰਿੰਦਰ ਪੱਪੂ

ਅਜੀਤ ਡੈਸਕ 04-12-2025
ਗੁਰਦਾਸਪੁਰ, 3 ਦਸੰਬਰ (ਅਸ਼ੋਕ ਸ਼ਰਮਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਟਰਾਂਸਕੋ ਪੈਨਸ਼ਨਰਜ਼ ਐਸੋਸੀਏਸ਼ਨ ਨੰਬਰ 56 ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਟੇਟ ਕਮੇਟੀ ਪੈਨਸ਼ਨ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਪੰਜਾਬ ਸਰਕਾਰ ਕੋਲੋਂ ਮਨਵਾਉਣ ਲਈ ਤਿੱਖੇ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਗਿਆ | ਜਿਸ ਤਹਿਤ ਪਾਵਰ ਕਾਮ ਤੇ ਟਰਾਂਸਕੋ ਦੀਆਂ ਜ਼ਮੀਨਾਂ ਵੇਚਣ, ਬਿਜਲੀ ਸੋਧ ਬਿੱਲ 2025 ਤੇ ਕਿਰਤ ਕਾਨੰੂਨਾਂ ਵਿਚ ਬਦਲਾਅ ਕਰਨ ਆਦਿ ਮੁੱਦਿਆਂ 'ਤੇ 8 ਦਸੰਬਰ ਨੰੂ ਐਸ.ਕੇ.ਐਮ. ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ | ਇਸ ਸੰਘਰਸ਼ ਵਿਚ ਪੈਨਸ਼ਨਰਜ਼ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ | ਇਸ ਤੋਂ ਇਲਾਵਾ ਪੂਰੇ ਪੰਜਾਬ ਅੰਦਰ 16 ਦਸੰਬਰ ਨੰੂ ਮੰਡਲ ਪੱਧਰ 'ਤੇ ਪੰਜਾਬ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦਾ 16 ਪ੍ਰਤੀਸ਼ਤ ਡੀ.ਏ. ਉਸ ਦਾ ਬਣਦਾ ਏਰੀਅਰ, ਪੈਨਸ਼ਨਰਾਂ ਦਾ ਛੇਵੇਂ ਪੇਅ ਕਮਿਸ਼ਨ ਦਾ ਬਕਾਇਆ, 1-1-16 ਤੋਂ 30-6-21 ਦਾ ਏਰੀਅਰ ਯਕਮੁਸ਼ਤ ਦੇਣ, ਪੁਰਾਣੀ ਪੈਨਸ਼ਨ 1972 ਨਿਯਮ ਤਹਿਤ ਬਹਾਲ ਨਹੀਂ ਕੀਤੀ ਜਾ ਰਹੀ ਜਿਸ ਕਰਕੇ ਪੈਨਸ਼ਨਰਾਂ ਅੰਦਰ ਪੰਜਾਬ ਸਰਕਾਰ ਖਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਧਰਨਾ ਅਗਲੀ ਖ਼ਬਰ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।