ਗੁਰਦਾਸਪੁਰ, 3 ਦਸੰਬਰ (ਅਸ਼ੋਕ ਸ਼ਰਮਾ)-ਭਾਰਤ ਸਰਕਾਰ ਵਲੋਂ ਇਕ ਭਾਰਤ ਸ੍ਰੇਸ਼ਟ ਭਾਰਤ ਥੀਮ ਤਹਿਤ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਰਕਾਰੀ ਹਾਈ ਸਕੂਲ ਬੱਬਰੀ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ | ਇਸ ਪ੍ਰਤੀਯੋਗਤਾ 'ਚ ਜ਼ਿਲ੍ਹੇ ਭਰ ਦੇ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨਾ ਬੇਟ ਦੇ 10ਵੀਂ ਜਮਾਤ ਦੇ ਸਮੀਰ ਮਸੀਹ ਅਤੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਪੂਰੇ ਜ਼ਿਲ੍ਹੇ ਵਿਚ ਇਨ੍ਹਾਂ ਖਿਡਾਰੀਆਂ ਜ਼ਿਲ੍ਹਾ ਪੱਧਰ 'ਤੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਸੰਤੋਸ਼ ਕੁਮਾਰੀ ਨੇ ਵੱਖ-ਵੱਖ ਮੁਕਾਬਲਿਆਂ ਵਿਚ ਚੰਗੀ ਕਾਰਗੁਜਾਰੀ ਦਿਖਾਈ ਹੈ ਅਤੇ ਉਨ੍ਹਾਂ ਨੰੂ ਵਧਾਈ ਦਿੰਦੇ ਹੋਏ ਤੇ ਹੋਣਹਾਰ ਵਿਦਿਆਰਥੀਆਂ ਨੰੂ ਇਨਾਮ ਵੀ ਤਕਸੀਮ ਕੀਤੇ | ਉਨ੍ਹਾਂ ਨੇ ਬਾਕੀ ਵਿਦਿਆਰਥੀਆਂ ਨੰੂ ਇਨ੍ਹਾਂ ਵਿਦਿਆਰਥੀਆਂ ਦੀ ਤਰ੍ਹਾਂ ਅੱਗੇ ਵੱਧਣ ਵਾਸਤੇ ਮਿਹਨਤ ਕਰਨ 'ਤੇ ਜ਼ੋਰ ਦਿੱਤਾ |