04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਭਾਈ ਘਨੱਈਆ ਸੇਵਾ ਸੁਸਾਇਟੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੀਰਥਲ ਦੇ ਬੱਚਿਆਂ ਨੂੰ ਲੋੜੀਂਦਾ ਸਾਮਾਨ ਭੇਟ

ਅਜੀਤ ਡੈਸਕ 06-12-2025
ਪਠਾਨਕੋਟ, 5 ਦਸੰਬਰ (ਸੰਧੂ)- ਅੱਜ ਭਾਈ ਘਨੱਈਆ ਸੇਵਾ ਸੁਸਾਇਟੀ ਪਠਾਨਕੋਟ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੀਰਥਲ ਵਿਖੇ ਬੱਚਿਆਂ ਨੂੰ ਸੁਸਾਇਟੀ ਵਲੋਂ ਬੂਟ, ਜਰਾਬਾਂ, ਜੈਕਟਾਂ, ਕਾਪੀਆਂ ਅਤੇ ਪੈਨਸਿਲਾਂ ਦਿੱਤੀਆਂ ਗਈਆਂ | ਭਾਈ ਘਨੱਈਆ ਜੀ ਸੇਵਾ ਸੁਸਾਇਟੀ ਪਠਾਨਕੋਟ ਦੇ ਪ੍ਰਧਾਨ ਦਲਜੀਤ ਸਿੰਘ ਮੰਝਪੁਰ, ਮੇਹਰ ਸਿੰਘ ਸੰਧੂ ਤੇ ਉਂਕਾਰ ਸਿੰਘ ਦੇਵੀਦਾਸ ਨੇ ਦੱਸਿਆ ਕਿ ਭਾਈ ਘਨੱਈਆ ਸੇਵਾ ਸੁਸਾਇਟੀ ਵਲੋਂ ਹਰ ਸਾਲ ਬੱਚਿਆਂ ਦੀ ਪੜ੍ਹਾਈ ਲਈ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਉਨ੍ਹਾਂ ਦੀ ਬਿਹਤਰੀ ਪੜ੍ਹਾਈ ਵਾਸਤੇ ਹਰ ਪ੍ਰਕਾਰ ਦੀ ਮਦਦ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸਾਰੇ ਇਲਾਕੇ ਦੇ ਪਰਿਵਾਰਾਂ ਨੂੰ ਬੇਨਤੀ ਕਰਦੇ ਹਨ ਕਿ ਕੋਈ ਵੀ ਪਰਿਵਾਰ ਜੋ ਆਰਥਿਕ ਤੰਗੀ ਕਾਰਨ ਜੇਕਰ ਬੱਚੇ ਨੂੰ ਪੜ੍ਹਾ ਨਹੀਂ ਸਕਦਾ ਜਾਂ ਫਿਰ ਆਰਥਿਕ ਤੰਗੀ ਕਾਰਨ ਬੱਚੇ ਦੀ ਕੋਈ ਮੈਡੀਸਨ ਨਹੀਂ ਕਰਾ ਸਕਦਾ ਸੁਸਾਇਟੀ ਉਨ੍ਹਾਂ ਦੀ ਲਈ ਸੇਵਾ ਕਰਨ ਲਈ ਹਰ ਸਮੇਂ ਤਿਆਰ ਵਰ ਤਿਆਰ ਹੈ ਜਿਸ ਨੂੰ ਜ਼ਰੂਰਤ ਹੋਵੇ ਸੁਸਾਇਟੀ ਦੇ ਨਾਲ ਸੰਪਰਕ ਕਰ ਸਕਦਾ ਹੈ | ਇਸ ਮੌਕੇ ਜਗਜੀਤ ਸਿੰਘ, ਸੇਵਾ ਸਿੰਘ ਨਲੂੰਗਾ, ਬੂਟਾ ਸਿੰਘ ਤੇਰਕਿਆਣਾ, ਗੁਰਮੁਖ ਸਿੰਘ, ਲਾਲ ਸਿੰਘ, ਬਲਵਿੰਦਰ, ਬੀਬੀ ਰਣਜੀਤ ਕੌਰ, ਜਸਵਿੰਦਰ ਕੌਰ, ਸੋਨੀਆ, ਮਲਕੀਤ ਕੌਰ ਤੇ ਆਸ਼ਾ ਰਾਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਵਲੋਂ ਅੱਜ 'ਨਸ਼ਾ ਮੁਕਤ ਪੰਜਾਬ' ਮੁਹਿੰਮ ਦੀ ਕੀਤੀ ਜਾਵੇਗੀ ਸ਼ੁਰੂਆਤ... ਅਗਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਮੇਨ ਦੇ ਨਵ-ਨਿਯੁਕਤ ਪ੍ਰਧਾਨ ਨਰਿੰਦਰ ਮਹਾਜਨ ਦਾ ਤਾਜਪੋਸ਼ੀ ਸਮਾਗਮ 7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।