03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਅਮਰੀਕਾ ਤੋਂ ਵਾਪਸ ਪਰਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਾਹਲੋਂ ਨੇ ਸਿਆਸੀ ਸਰਗਰਮੀਆਂ ਆਰੰਭੀਆਂ

ਅਜੀਤ ਡੈਸਕ 06-12-2025
ਘੁਮਾਣ, 5 ਦਸੰਬਰ (ਬੰਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਵਿੰਦਰ ਸਿੰਘ ਕਾਹਲੋਂ ਕੁਝ ਦਿਨ ਪਹਿਲਾਂ ਅਮਰੀਕਾ ਤੋਂ ਵਾਪਸ ਆਪਣੇ ਪਿੰਡ ਲੱਧਾ ਮੁੰਡਾ ਪਹੁੰਚੇ ਹਨ | ਉਨ੍ਹਾਂ ਵਲੋਂ ਪਿੰਡ ਪਹੁੰਚ ਕੇ ਸਿਆਸੀ ਸਰਗਰਮੀਆਂ ਆਰੰਭ ਦਿੱਤੀਆਂ ਹਨ | ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵੱਖ-ਵੱਖ ਆਗੂਆਂ ਵਲੋਂ ਸ: ਕਾਹਲੋਂ ਨਾਲ ਰਾਬਤਾ ਕਾਇਮ ਕਰ ਕੇ ਵਿਉਂਤਬੰਦੀ ਕੀਤੀ ਜਾ ਰਹੀ ਹੈ | ਇਸ ਮੌਕੇ ਸ: ਕਾਹਲੋਂ ਨੇ ਕਿਹਾ ਕਿ ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਵੋਟਰਾਂ ਵਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਕਮਰਕੱਸੇ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਲੋਕ ਫ਼ੈਸਲਾ ਕਰ ਦੇਣਗੇ ਕਿ ਕਿਹੜੀ ਪਾਰਟੀ ਨੂੰ ਸੱਤਾ ਵਿਚ ਲਿਆਉਣਾ ਹੈ | ਉਨ੍ਹਾਂ ਕਿਹਾ ਕਿ ਮੈਂ ਆਪਣੇ ਜ਼ੋਨ ਵਿਚ ਪੈਂਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਲਈ ਤਤਪਰ ਹਾਂ |
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਹਰਸੀਆਂ ਸਮੇਤ ਹੋਰ ਪਿੰਡਾਂ 'ਚ ਮੀਟਿੰਗਾ... ਅਗਲੀ ਖ਼ਬਰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'ਆਪ' ਦੀ ਹੋਵੇਗੀ ਵੱਡੀ ਜਿੱਤ : ਜਸਬੀਰ ਸਿੰਘ ਕਾਹਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।