03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਵਿਧਾਇਕ ਸ਼ੈਰੀ ਕਲਸੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਹਰਸੀਆਂ ਸਮੇਤ ਹੋਰ ਪਿੰਡਾਂ 'ਚ ਮੀਟਿੰਗਾਂ

ਅਜੀਤ ਡੈਸਕ 06-12-2025
ਬਟਾਲਾ, 5 ਦਸੰਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਅੱਗੇ ਵਿਰੋਧੀ ਪਾਰਟੀਆਂ ਕੋਲ ਕੋਈ ਜਵਾਬ ਨਹੀਂ ਹੈ ਅਤੇ ਲੋਕ ਆਪ ਵਲੋਂ ਲੋਕਹਿਤ ਵਿਚ ਕਰਵਾਏ ਕੰਮਾਂ ਦੀ ਸ਼ਲਾਘਾ ਕਰ ਰਹੇ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਰਸੀਆਂ ਸਮੇਤ ਨੇੜਲੇ ਪਿੰਡਾਂ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ | ਕਾਰਜਕਾਰੀ ਪ੍ਰਧਾਨ ਪੰਜਾਬ ਸ਼ੈਰੀ ਕਲਸੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਲੋਕਾਂ ਨੂੰ ਦੱਸਣ ਲਈ ਕੁਝ ਨਹੀਂ ਹੈ ਅਤੇ ਉਹ ਕੇਵਲ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਵਿਰੁੱਧ ਗੁੰਮਰਾਹਕੁੰਨ ਪਰਚਾਰ ਕਰ ਕੇ ਆਪਣੀ ਗਵਾਚ ਚੁੱਕੀ ਸਿਆਸੀ ਜਮੀਨ ਤਲਾਸ਼ਣ ਦੀ ਅਸਫਲ ਕੋਸ਼ਿਸ਼ ਕਰ ਰਹੀਆਂ ਹਨ | ਲੋਕ ਇਨ੍ਹਾਂ ਪਾਰਟੀਆਂ ਨੂੰ ਪਰਖ ਚੁੱਕੇ ਹਨ ਅਤੇ ਉਹ ਆਮ ਲੋਕਾਂ ਦੀ ਹਮਦਰਦ ਪਾਰਟੀ ਆਪ ਨਾਲ ਜੁੜ ਰਹੇ ਹਨ ਅਤੇ ਆਪ ਵਲੋਂ ਮਹਿਜ ਚਾਰ ਕੁ ਸਾਲਾਂ ਵਿਚ ਕਰਵਾਏ ਗਏ ਕੰਮਾਂ ਦੀ ਸਰਾਹਨਾ ਕਰ ਰਹੇ ਹਨ ਜਿਸ ਸਦਕਾ ਆਪ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਸ਼ਾਨਦਾਰ ਜਿੱਤ ਦਰਜ ਕਰੇਗੀ | ਵਿਧਾਇਕ ਸ਼ੈਰੀ ਕਲਸੀ ਨੇ ਪਿੰਡਾਂ ਦੇ ਪੰਚਾਂ, ਸਰਪੰਚਾਂ ਤੇ ਮੋਹਤਬਰ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਕੰਮ ਕਰਨ ਤੇ ਘਰ-ਘਰ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਬਾਰੇ ਜਾਗਰੂਕ ਕਰਨ |
ਪਿਛਲੀ ਖ਼ਬਰ ਜ਼ੋਨ ਕੋਟਲੀ ਸੂਰਤ ਮੱਲ੍ਹੀ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣ 'ਚ ਭਾਜਪਾ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ : ਵਿਜੇ ਸੋਨੀ ਅਗਲੀ ਖ਼ਬਰ ਅਮਰੀਕਾ ਤੋਂ ਵਾਪਸ ਪਰਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਾਹਲੋਂ ਨੇ ਸਿਆਸੀ ਸਰਗਰਮੀਆਂ ਆਰੰਭੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।