15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਟਿੱਪਰ ਨੇ ਮੋਟਰਸਾਈਕਲ ਸਵਾਰਾਂ ਨੂੰ ਲਿਆ ਲਪੇਟ 'ਚ, ਦੋ ਔਰਤਾਂ ਦੀ ਮੌਤ

ਅਜੀਤ ਡੈਸਕ 07-12-2025
ਅੱਚਲ ਸਾਹਿਬ, 6 ਦਸੰਬਰ (ਗੁਰਚਰਨ ਸਿੰਘ)- ਬਟਾਲਾ ਦੇ ਨਜ਼ਦੀਕ ਅੱਡਾ ਅੰਮੋਨੰਗਲ ਨਹਿਰ ਪੁਲ ਦੇ ਨਜ਼ਦੀਕ ਇਕ ਟਿੱਪਰ ਨੇ ਮੋਟਰਸਾਈਕਲ ਸਵਾਰ ਤਿੰਨ ਜਣਿਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਦੌਰਾਨ ਮਟਰਸਾਈਕਲ ਦੇ ਪਿੱਛੇ ਬੈਠੀਆਂ 2 ਔਰਤਾਂ ਨੂੰ ਟਿੱਪਰ ਨੇ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ | ਉਧਰ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ | ਜਾਣਕਾਰੀ ਅਨੁਸਾਰ ਲਖਵਿੰਦਰ ਕੌਰ ਪਤਨੀ ਮਨਜੀਤ ਸਿੰਘ ਵਾਸੀ ਕੋਟਲਾ ਬੱਝਾ ਸਿੰਘ ਆਪਣੇ ਪਿੰਡ ਦੀ ਹੀ ਇਕ ਹੋਰ ਅÏਰਤ ਕਰਮਜੀਤ ਕੌਰ ਪਤਨੀ ਅਮਰਜੀਤ ਸਿੰਘ ਨਾਲ ਆਪਣੇ ਪਤੀ ਮਨਜੀਤ ਸਿੰਘ ਦੇ ਮੋਟਰਸਾਈਕਲ ਦੇ ਪਿੱਛੇ ਬੈਠ ਕੇ ਮਿਹਨਤ-ਮਜ਼ਦੂਰੀ ਲਈ ਮਹਿਤਾ ਚੌਕ ਵੱਲ ਜਾ ਰਹੀਆਂ ਸਨ | ਜਦ ਉਹ ਅੰਮੋਨੰਗਲ ਦੇ ਨਹਿਰ ਪੁਲ ਦੇ ਨਜ਼ਦੀਕ ਪਹੁੰਚੇ ਤਾਂ ਪਿੱਛੋ ਬਟਾਲੇ ਵਾਲੇ ਪਾਸਿਓਾ ਆਏ ਇਕ ਟਿੱਪਰ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਲਖਵਿੰਦਰ ਕੌਰ ਤੇ ਕਰਮਜੀਤ ਕੌਰ ਟਿੱਪਰ ਦੇ ਟਾਇਰਾਂ ਹੇਠਾਂ ਆ ਕੇ ਬੁਰੀ ਤਰ੍ਹਾਂ ਕੁਚਲੀਆਂ ਗਈਆਂ ਜਦਕਿ ਮਨਜੀਤ ਸਿੰਘ ਇਕ ਪਾਸੇ ਡਿੱਗ ਪਿਆ ਅਤੇ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ | ਇਸ ਹਾਦਸੇ ਦੀ ਸੂਚਨਾ ਥਾਣਾ ਰੰਗੜ ਨੰਗਲ ਦੀ ਪੁਲਿਸ ਨੂੰ ਦੇ ਦਿੱਤੀ ਗਈ ਪਰ ਪੁਲਿਸ ਕੁਝ ਸਮਾਂ ਦੇਰੀ ਨਾਲ ਪਹੁੰਚੀ, ਜਿਸ ਕਾਰਨ ਮਿ੍ਤਕ ਔਰਤਾਂ ਦੇ ਪਰਿਵਾਰਕ ਮੈਂਬਰਾਂ ਨੇ ਗੁੱਸੇ 'ਚ ਆ ਕੇ ਬਟਾਲਾ-ਜਲੰਧਰ ਮੁੱਖ ਮਾਰਗ 'ਤੇ ਧਰਨਾ ਦੇ ਦਿੱਤਾ | ਇਹ ਧਰਨਾ ਸਵੇਰੇ 10 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 5 ਵਜੇ ਤੱਕ ਜਾਰੀ ਰਿਹਾ ਜੋ ਕਿ ਥਾਣਾ ਰੰਗੜ ਨੰਗਲ ਦੇ ਐਸ.ਐਚ.ਓ. ਹਰਮੀਤ ਸਿੰਘ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਖਤਮ ਕੀਤਾ ਗਿਆ |
ਪਿਛਲੀ ਖ਼ਬਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ ਹੋਇਆ ਗੈਂਗਸਟਰ ਇਲਾਜ ਦੌਰਾਨ ਬਟਾਲਾ ਸਿਵਲ ਹਸਪਤਾਲ 'ਚੋਂ ਫਰਾਰ ਅਗਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਦੇ ਵਿਦਿਆਰਥੀ ਤੇ ਅਧਿਆਪਕ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।