15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ 'ਚ ਪਿੰਡ ਤੱਤਲਾ ਤੋਂ ਨੌਜਵਾਨ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਅਜੀਤ ਡੈਸਕ 07-12-2025
ਬਟਾਲਾ, 6 ਦਸੰਬਰ (ਸਤਿੰਦਰ ਸਿੰਘ)- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਪ ਨੂੰ ਲਗਾਤਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਅੱਜ ਪਿੰਡ ਤੱਤਲਾ ਤੋਂ ਨੌਜਵਾਨ ਸਾਥੀ ਬੀ.ਜੇ.ਪੀ. ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਜਿਨ੍ਹਾਂ ਦਾ ਵਿਧਾਇਕ ਸ਼ੈਰੀ ਕਲਸੀ ਨੇ ਭਰਵਾਂ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਲੋਕ ਆਪ ਦੇ ਕੰਮਾਂ ਦੀ ਸ਼ਾਲਾਘਾ ਕਰ ਰਹੇ ਹਨ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਦੇ ਵਿਕਾਸ ਕੰਮਾਂ ਨੂੰ ਵੇਖਦਿਆਂ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇ ਰਹੇ ਹਨ ਅਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਪ ਉਮੀਦਵਾਰ ਸ਼ਾਨ ਨਾਲ ਜਿੱਤਣਗੇ | ਵਿਧਾਇਕ ਨੇ ਕਿਹਾ ਕਿ ਆਪ ਦੀ ਨੀਤੀਆਂ ਤੇ ਬਟਾਲਾ ਵਿਧਾਨ ਸਭਾ ਹਲਕੇ ਵਿਚ ਕਰਵਾਏ ਜਾ ਰਹੇ ਚਹੁੰਪੱਖੀ ਵਿਕਾਸ ਕਾਰਜਾਂ ਤੋਂ ਖੁਸ਼ ਹੋ ਕੇ ਲੋਕ ਆਪ ਨਾਲ ਜੁੜ ਰਹੇ ਹਨ, ਜਿਸ ਨਾਲ ਪਾਰਟੀ ਦਾ ਕਾਫਲਾ ਦਿਨੋ-ਦਿਨ ਵੱਡਾ ਹੋ ਰਿਹਾ ਹੈ | ਇਸੇ ਤਰ੍ਹਾਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੌਰਾਨ ਵਿੱਢੀ ਚੋਣ ਮੁਹਿੰਮ ਨੂੰ ਅੱਜ ਹੋਰ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿਛਲੇ ਕਰੀਬ 40 ਸਾਲ ਤੋਂ ਅਕਾਲੀ ਦਲ ਦੀ ਸੇਵਾ ਕਰਦੇ ਆ ਰਹੇ ਪਿੰਡ ਚੂਹੜ ਚੱਕ ਦੇ ਨੰਬਰਦਾਰ ਵਾਰਿਸ ਮਸੀਹ ਆਪ ਵਿਚ ਸ਼ਾਮਲ ਹੋ ਗਏ, ਜਿਨ੍ਹਾਂ ਦਾ ਵਿਧਾਇਕ ਸ਼ੈਰੀ ਕਲਸੀ ਨੇ ਨਿੱਘਾ ਸਵਾਗਤ ਕੀਤਾ |
ਪਿਛਲੀ ਖ਼ਬਰ ਮਾ. ਜੌਹਰ ਸਿੰਘਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ : ਮਾ. ਜੌਹਰ ਸਿੰਘ <br/> ਅਗਲੀ ਖ਼ਬਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ ਹੋਇਆ ਗੈਂਗਸਟਰ ਇਲਾਜ ਦੌਰਾਨ ਬਟਾਲਾ ਸਿਵਲ ਹਸਪਤਾਲ 'ਚੋਂ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।