15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜ਼ੋਨ ਦੇਹੜ ਤੋਂ ਤਰਨਜੀਤ ਸਿੰਘ ਫੱਤੂਪੁਰ ਬਲਾਕ ਸੰਮਤੀ ਦੇ ਬਿਨਾਂ ਮੁਕਾਬਲੇ ਮੈਂਬਰ ਬਣੇ

ਅਜੀਤ ਡੈਸਕ 07-12-2025
ਕੋਟਲੀ ਸੂਰਤ ਮੱਲ੍ਹੀ, 6 ਦਸੰਬਰ (ਕੁਲਦੀਪ ਸਿੰਘ ਨਾਗਰਾ)- ਪੰਜਾਬ 'ਚ 14 ਦਸੰਬਰ ਨੂੰ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਪੇਪਰਾਂ ਦੀ ਕਾਰਵਾਈ ਮੁਕੰਮਲ ਹੋਣ ਉਪਰੰਤ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੇ ਜ਼ੋਨ ਦੇਹੜ ਤੋਂ ਬਲਾਕ ਸੰਮਤੀ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਫੱਤੂਪੁਰ ਬਿਨਾਂ ਮੁਕਾਬਲੇ ਸੰਮਤੀ ਮੈਂਬਰ ਚੁਣੇ ਗਏ ਹਨ | ਇਸ ਸਬੰਧੀ ਸਰਪੰਚ ਕੰਵਲਜੀਤ ਸਿੰਘ ਫੱਤੂਪੁਰ ਨੇ ਦੱਸਿਆ ਕਿ ਉਸ ਦੇ ਪਿਤਾ ਤਰਨਜੀਤ ਸਿੰਘ ਦੇਹੜ ਜ਼ੋਨ ਤੋਂ ਬਿਨਾਂ ਮੁਕਾਬਲਾ ਸੰਮਤੀ ਮੈਂਬਰ ਚੁਣੇ ਗਏ ਹਨ | ਉਨ੍ਹਾਂ ਦੱਸਿਆ ਕਿ ਤਰਨਜੀਤ ਸਿੰਘ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ | ਤਰਨਜੀਤ ਸਿੰਘ ਦੇ ਬਿਨਾਂ ਮੁਕਾਬਲਾ ਬਲਾਕ ਸੰਮਤੀ ਮੈਂਬਰ ਚੁਣੇ ਜਾਣ 'ਤੇ ਸਰਪੰਚ ਦਲਜੀਤ ਸਿੰਘ ਬਾਜਵਾ ਦੇਹੜ, ਮਨਪ੍ਰੀਤ ਸਿੰਘ ਅਠਵਾਲ, ਕੁਲਦੀਪ ਸਿੰਘ ਰੰਧਾਵਾ ਗਵਾਰਾ, ਪਰਮਜੀਤ ਸਿੰਘ ਦਬੁਰਜੀ, ਸਰਪੰਚ ਦਵਿੰਦਰ ਸਿੰਘ ਹੈਪੀ, ਸਰਪੰਚ ਜੱਗਾ ਦੋਲੋਵਾਲ, ਸਰਪੰਚ ਰਣਜੋਧ ਸਿੰਘ, ਮਨਜੀਤ ਸਿੰਘ ਸਰਪੰਚ, ਹਰਿੰਦਰ ਸਿੰਘ ਹੈਪੀ ਫੱਤੂਪੁਰ ਸਮੇਤ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਤਰਨਜੀਤ ਸਿੰਘ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਅਗਲੀ ਖ਼ਬਰ ਜ਼ੋਨ ਦੇਹੜ ਤੋਂ ਤਰਨਜੀਤ ਸਿੰਘ ਫੱਤੂਪੁਰ ਬਲਾਕ ਸੰਮਤੀ ਦੇ ਬਿਨਾਂ ਮੁਕਾਬਲੇ ਮੈਂਬਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।