15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਆਮ ਆਦਮੀ ਪਾਰਟੀ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ

ਅਜੀਤ ਡੈਸਕ 07-12-2025
ਪਠਾਨਕੋਟ, 6 ਦਸੰਬਰ (ਸੰਧੂ)- ਆਮ ਆਦਮੀ ਪਾਰਟੀ ਪਠਾਨਕੋਟ ਦੇ ਸਾਰੇ ਵਰਕਰਾਂ ਨੇ ਡਾ: ਭੀਮ ਰਾਓ ਅੰਬੇਡਕਰ ਨੂੰ ਪ੍ਰੀਨਿਰਵਾਣ ਦਿਵਸ ਮੌਕੇ 'ਆਪ' ਦੇ ਐਸ.ਸੀ. ਵਿੰਗ ਦੇ ਮਾਝਾ ਜ਼ੋਨ ਇੰਚਾਰਜ ਠੇਕੇਦਾਰ ਅਮਰਜੀਤ ਸਿੰਘ ਦੀ ਅਗਵਾਈ 'ਚ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ 'ਆਪ' ਦੇ ਹਲਕਾ ਇੰਚਾਰਜ ਚੇਅਰਮੈਨ ਵਿਭੂਤੀ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਹਲਕਾ ਇੰਚਾਰਜ ਵਿਭੂਤੀ ਸ਼ਰਮਾ ਅਤੇ ਠੇਕੇਦਾਰ ਅਮਰਜੀਤ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਬਾਬਾ ਸਾਹਿਬ ਦੇ ਰਾਸ਼ਟਰ ਨਿਰਮਾਣ ਵਿਚ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮੇਸ਼ ਕੋਕ, ਜੋਗਿੰਦਰ ਪਾਲ, ਜੋਗਿੰਦਰ ਪ੍ਰਧਾਨ, ਰੌਸ਼ਨ ਭਗਤ, ਅਮਰਜੀਤ ਸਿੰਘ, ਸਚਿਨ, ਰਿੰਕੂ ਅਤੇ ਹੋਰ ਵਰਕਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਟੇਟ ਪੈਨਸ਼ਨਰਜ਼ ਵੈਲਫੇਅਰ ਆਰਗੇਨਾਈਜ਼ੇਸ਼ਨ ਨੇ ਮੰਗਾਂ ਸੰਬੰਧੀ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜ਼ੋਨ ਦੇਹੜ ਤੋਂ ਤਰਨਜੀਤ ਸਿੰਘ ਫੱਤੂਪੁਰ ਬਲਾਕ ਸੰਮਤੀ ਦੇ ਬਿਨਾਂ ਮੁਕਾਬਲੇ ਮੈਂਬਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।