05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ 'ਚ ਪਿੰਡ ਚੀਮਾ ਭਿੱਟੇਵੱਡ ਤੋਂ ਕਾਂਗਰਸ ਦੇ ਸੀਨੀਅਰ ਆਗੂ ਪਰਿਵਾਰਾਂ ਸਮੇਤ 'ਆਪ 'ਚ ਸ਼ਾਮਿਲ

ਅਜੀਤ ਡੈਸਕ 08-12-2025
ਬਟਾਲਾ, 7 ਦਸੰਬਰ (ਸਤਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਦਿਨ-ਬ-ਦਿਨ ਲੋਕਾਂ ਵਿਚ ਹੋਰ ਹਰਮਨ ਪਿਆਰਤਾ ਵਧੀ ਹੈ ਅਤੇ ਵਿਰੋਧੀ ਪਾਰਟੀਆਂ ਦੇ ਲੋਕ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿਚ ਆਮ ਆਦਮੀ ਵਿਚ ਨਿਰੰਤਰ ਸ਼ਾਮਲ ਹੋ ਰਹੇ ਹਨ | ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿਚ ਪਿੰਡ ਚੀਮਾ ਭਿੱਟੇਵੱਡ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਤਨ ਸਿੰਘ, ਬਾਬਾ ਮਨਪ੍ਰੀਤ ਸਿੰਘ, ਨਿੱਕੂ ਚੀਮਾ, ਚੰਦ ਚੀਮਾ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ, ਜਿਨ੍ਹਾਂ ਦਾ ਵਿਧਾਇਕ ਸ਼ੈਰੀ ਕਲਸੀ ਨੇ ਨਿੱਘਾ ਸਵਾਗਤ ਕੀਤਾ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕ ਆਪ ਪਾਰਟੀ ਨਾਲ ਜੁੜ ਕੇ ਮਾਣ ਮਹਿਸੂਸ ਕਰ ਰਹੇ ਹਨ ਤੇ ਉਹ ਸਮਝ ਚੁੱਕੇ ਹਨ ਕਿ 'ਆਪ' ਹੀ ਲੋਕਾਂ ਦੀ ਹਮਦਰਦ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸਮਝ ਕੇ ਹੱਲ ਕਰਨ ਵਾਲੀ ਇਕਲੌਤੀ ਪਾਰਟੀ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੰਜਗਰਾਈਾਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਮਨਜੀਤ ਕੌਰ ਦੇ ਹੱਕ ਚੋਣ ਪ੍ਰਚਾਰ ਸ... ਅਗਲੀ ਖ਼ਬਰ ਪਿੰਡ ਤੱਤਲਾ ਤੋਂ ਆਮ ਆਦਮੀ ਪਾਰਟੀ ਦੇ ਸਰਪੰਚ ਕੁਲਵਿੰਦਰ ਕੌਰ ਕਾਂਗਰਸ 'ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।