05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੰਜਗਰਾਈਾਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਮਨਜੀਤ ਕੌਰ ਦੇ ਹੱਕ ਚੋਣ ਪ੍ਰਚਾਰ ਸ਼ੁਰੂ

ਅਜੀਤ ਡੈਸਕ 08-12-2025
ਅੱਚਲ ਸਾਹਿਬ, 7 ਦਸੰਬਰ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੰਜਗਰਾਈਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਬੀਬੀ ਮਨਜੀਤ ਕੌਰ ਦੇ ਹੱਕ ਵਿਚ ਹਲਕਾ ਇੰਚਾਰਜ ਸ: ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਆਗੂਆਂ ਤੇ ਵਰਕਰਾਂ ਵਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ | ਇਸੇ ਸੰਬੰਧੀ ਹਲਕੇ ਦੇ ਪਿੰਡਾਂ ਵਿਚ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਮਨਜੀਤ ਕੌਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਲਈ ਅਪੀਲ ਕੀਤੀ ਗਈ | ਇਸ ਮੌਕੇ ਹਲਕਾ ਇੰਚਾਰਜ ਸ: ਰਾਜਨਬੀਰ ਸਿੰਘ ਘੁਮਾਣ ਨੇ ਕਿਹਾ ਕਿ ਹਲਕੇ ਦੇ ਲੋਕਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਵਰਕਰਾਂ ਨੇ ਆਪਣੇ ਪੱਧਰ 'ਤੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਹਲਕੇ ਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜਿੱਤ ਕੇ ਪਾਰਟੀ ਦੀ ਝੋਲੀ ਪਾਈਆਂ ਜਾਣਗੀਆਂ | ਇਸ ਮੌਕੇ ਯੂਥ ਆਗੂ ਗੁਰਬਿੰਦਰ ਸਿੰਘ ਬੂੜੇਨੰਗਲ ਨੇ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੇ ਧੰਨਵਾਦੀ ਹਾਂ ਜਿਨ੍ਹਾਂ ਨੇ ਟਿਕਟ ਦੇ ਕੇ ਨਿਵਾਜਿਆ ਹੈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਅਮਰਜੀਤ ਸਿੰਘ ਸੇਖਵਾਂ, ਪ੍ਰੇਮ ਸਿੰਘ ਜੈਤੋਸਰਜਾ, ਬਲਜਿੰਦਰ ਸਿੰਘ ਸੱਲੋ, ਸੁਖਦੇਵ ਸਿੰਘ, ਮੀਡੀਆ ਸਲਾਹਕਾਰ ਡਾ. ਜਸਬੀਰ ਸਿੰਘ ਸੱਲੋ, ਹਰਜੀਤ ਸਿੰਘ ਪਰਮਾਰ, ਸਾਬਕਾ ਸੰਮਤੀ ਮੈਂਬਰ ਹਰਪਾਲ ਸਿੰਘ ਆਦੋਵਾਲੀ, ਸਕੱਤਰ ਸਿੰਘ ਨਸੀਰਪੁਰ, ਈਸ਼ਵਰ ਸਿੰਘ, ਸੁਖਬੀਰ ਸਿੰਘ ਜਾਹਦਪੁਰ, ਝਿਰਮਲ ਸਿੰਘ ਪੰਜਗਰਾਈਾ, ਦਰਸ਼ਨ ਸਿੰਘ ਪੁਰੀਆਂ, ਇਕਬਾਲ ਸਿੰਘ ਸੱਲੋ, ਜਥੇਦਾਰ ਕੁਲਬੀਰ ਸਿੰਘ ਚਾਹਲ, ਸਰਬਜੀਤ ਸਿੰਘ ਅੰਮੋਨੰਗਲ, ਅਜੇਪਾਲ ਸਿੰਘ ਪੁਰੀਆਂ, ਸੱਤਪਾਲ ਸਿੰਘ ਅÏਲਖ, ਸਾਬਕਾ ਸਰਪੰਚ ਗੁਰਦੇਵ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਟਰੈਕਟਰ-ਟਰਾਲੀ ਤੇ ਸਵਿਫਟ ਕਾਰ ਦੀ ਭਿਆਨਕ ਟੱਕਰ 'ਚ ਪਤੀ-ਪਤਨੀ ਦੀ ਮੌਤ, 2 ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ 'ਚ ਪਿੰਡ ਚੀਮਾ ਭਿੱਟੇਵੱਡ ਤੋਂ ਕਾਂਗਰਸ ਦੇ ਸੀਨੀਅਰ ਆਗੂ ਪਰਿਵਾਰਾਂ ਸਮੇਤ 'ਆਪ 'ਚ ਸ਼ਾਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।