05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਟਰੈਕਟਰ-ਟਰਾਲੀ ਤੇ ਸਵਿਫਟ ਕਾਰ ਦੀ ਭਿਆਨਕ ਟੱਕਰ 'ਚ ਪਤੀ-ਪਤਨੀ ਦੀ ਮੌਤ, 2 ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 08-12-2025
ਨੌਸ਼ਹਿਰਾ ਮੱਝਾ ਸਿੰਘ, 7 ਦਸੰਬਰ (ਰਵੀ ਭਗਤ)-ਸਥਾਨਕ ਨੈਸ਼ਨਲ ਹਾਈਵੇ 'ਤੇੇ ਪਿੰਡ ਸੁਚੇਤਗੜ੍ਹ ਨੇੜੇ ਇਕ ਟਰੈਕਟਰ-ਟਰਾਲੀ ਤੇ ਸਵਿਫਟ ਡਿਜ਼ਾਇਰ ਕਾਰ ਦੀ ਭਿਆਨਕ ਟੱਕਰ ਦਰਮਿਆਨ ਪਤੀ-ਪਤਨੀ ਦੀ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਤੇ ਔਰਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਇਹ ਹਾਦਸਾ ਏਨਾ ਭਿਆਨਕ ਸੀ ਕਿ ਕਾਰ ਵਿਚੋਂ ਲਾਸ਼ਾਂ ਬਾਹਰ ਕੱਢਣ ਲਈ ਪੁਲਿਸ ਤੇ ਸਥਾਨਕ ਲੋਕਾਂ ਨੂੰ ਭਾਰੀ ਜੱਦੋਂ-ਜਹਿਦ ਕਰਨੀ ਪਈ ਤੇ ਲੋਕਾਂ ਵਲੋਂ 108 'ਤੇ ਫੋਨ ਕਰ ਕੇ ਗੰਭੀਰ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ | ਇਸ ਸੰਬੰਧੀ ਮਿ੍ਤਕਾਂ ਦੇ ਰਿਸ਼ਤੇਦਾਰ ਅਸ਼ੂ ਪੁੱਤਰ ਪਵਨ ਕੁਮਾਰ ਵਾਸੀ ਗ੍ਰੀਨ ਬੈਲਟ ਜੰਮੂ ਨੇ ਦੱਸਿਆ ਕਿ ਮੇਰੇ ਮਾਸੜ ਜੀਵਨ ਬੱਤਾ ਤੇ ਮਾਸੀ ਹਰਸ਼ ਬੱਤਾ, 2 ਹੋਰ ਰਿਸ਼ਤੇਦਾਰਾਂ ਨਾਲ ਸਵਿਫਟ ਕਾਰ ਨੰਬਰ ਜੇ.ਕੇ. 02-ਏ.ਪੀ. 9530 'ਤੇ ਅੰਮਿ੍ਤਸਰ ਵਿਖੇ ਵਿਆਹ ਸਮਾਗਮ ਤੋਂ ਆਪਣੇ ਘਰ ਜੰਮੂ ਪਰਤ ਰਹੇ ਸੀ ਅਤੇ ਜਦ ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਪਿੰਡ ਸੁਚੇਤਗੜ੍ਹ ਨੇੜੇ ਪਹੁੰਚੇ ਤਾਂ ਅੱਗੇ ਜਾ ਰਹੇ ਟਰੈਕਟਰ-ਟਰਾਲੀ ਨਾਲ ਇਹ ਹਾਦਸਾ ਵਾਪਰ ਗਿਆ ਤੇ ਮੌਕੇ ਤੋਂ ਟਰੈਕਟਰ-ਟਰਾਲੀ ਚਾਲਕ ਫ਼ਰਾਰ ਹੋ ਗਿਆ | ਥਾਣਾ ਮੁਖੀ ਸੇਖਵਾਂ ਰਜਵੰਤ ਕੌਰ ਨੇ ਦੱਸਿਆ ਕਿ ਦੋਨੋਂ ਵਾਹਨ ਤੇ ਮਿ੍ਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ | ਦੱਸਣਯੋਗ ਹੈ ਕਿ ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਮਾੜੇ ਵਿਹਾਰ ਤੇ ਦੇਰੀ ਨਾਲ ਪਹੁੰਚਣ 'ਤੇ ਲੋਕਾਂ 'ਚ ਰੋਸ ਵੀ ਦੇਖਣ ਨੂੰ ਮਿਲਿਆ |

ਪਿਛਲੀ ਖ਼ਬਰ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਚੋਰ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੰਜਗਰਾਈਾਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਮਨਜੀਤ ਕੌਰ ਦੇ ਹੱਕ ਚੋਣ ਪ੍ਰਚਾਰ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।