07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਵਿਧਾਇਕ ਸ਼ੈਰੀ ਕਲਸੀ ਨੇ ਕਾਂਗਰਸ ਨਾਲ ਸੰਬੰਧਿਤ ਆਗੂਆਂ ਨੂੰ 'ਆਪ' 'ਚ ਕੀਤਾ ਸ਼ਾਮਲ

ਅਜੀਤ ਡੈਸਕ 08-12-2025
ਬਟਾਲਾ, 7 ਦਸੰਬਰ (ਸਤਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਪਕੜ ਮਜ਼ਬੂਤ ਬਣ ਗਈ ਹੈ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਕੀਤੇ ਜਾ ਚੋਣ ਪ੍ਰਚਾਰ ਦੌਰਾਨ ਵਿਰੋਧੀ ਪਾਰਟੀਆਂ ਨੂੰ ਪਛਾੜਦਿਆਂ ਕਾਂਗਰਸ ਦੇ ਸੀਨੀਅਰ ਆਗੂ ਬਸੰਤ ਲਾਲ, ਜਗਦੀਸ਼ ਰਾਜ, ਮੈਂਬਰ ਵਿਜੇ ਕੁਮਾਰ, ਰਾਕੇਸ਼ ਕੁਮਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਦਿਆਂ ਸਨਮਾਨਿਤ ਕੀਤਾ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ ਵੀ ਮੌਜੂਦ ਸਨ | ਉਨ੍ਹਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ ਅਤੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ |
ਪਿਛਲੀ ਖ਼ਬਰ ਗੁਰਦਾਸਪੁਰ ਬਲਾਕ ਸੰਮਤੀ ਦੀਆਂ ਚੋਣਾਂ 'ਚ ਕਾਂਗਰਸ ਦੇ 21 'ਚੋਂ 15 ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਣ ਸੰਬੰਧੀ ਵਿਧਾਇਕ ਪ... ਅਗਲੀ ਖ਼ਬਰ ਬਲਾਕ ਸੰਮਤੀ ਉਮੀਦਵਾਰ ਮਾਸਟਰ ਸੁਖਦੇਵ ਸਿੰਘ ਦਕੋਹਾ ਦੇ ਹੱਕ 'ਚ ਵਿਧਾਇਕ ਕਿਸ਼ਨਕੋਟ ਵਲੋਂ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।