13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪੁਲਿਸ ਪੈਨਸ਼ਨਰਜ਼ ਵਲੋਂ ਯੁੱਧ ਨਸ਼ਿਆਂ ਵਿਰੁੱਧ ਦੀ ਸ਼ਲਾਘਾ

ਅਜੀਤ ਡੈਸਕ 08-12-2025
ਬਟਾਲਾ, 7 ਦਸੰਬਰ (ਹਰਦੇਵ ਸਿੰਘ ਸੰਧੂ)- ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਇਕਾਈ ਬਟਾਲਾ ਦੀ ਇਕ ਅਹਿਮ ਮੀਟਿੰਗ ਸਥਾਨਕ ਪੁਲਿਸ ਲਾਇਨ ਵਿਖੇ ਪ੍ਰਧਾਨ ਜਾਗੀਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਵਿਚ ਹੋਈ ਜਿਸ ਦੌਰਾਨ ਐਸੋਸੀਏਸ਼ਨ ਦੇ ਸਰਪ੍ਰਸਤ ਸੇਵਾ-ਮੁਕਤ ਡੀ.ਐਸ.ਪੀ. ਸੁਖਬੀਰ ਸਿੰਘ ਨੱਤ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਜਿਨ੍ਹਾਂ ਦਾ ਪੈਨਸ਼ਨਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਮੀਟਿੰਗ ਦੌਰਾਨ ਪੁਲਿਸ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਹੱਲ ਹੋਣ ਵਾਲੀ ਮੁਸ਼ਕਲਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ ਤੇ ਰਹਿੰਦੀਆਂ ਨੂੰ ਸੰਬੰਧਤ ਵਿਭਾਗ ਨੂੰ ਲਿਖ ਕੇ ਭੇਜੀਆਂ ਗਈਆਂ | ਪੁਲਿਸ ਪੈਨਸ਼ਨਰ ਵੈਲਫੇਅਰ ਐਸ਼ੋਸੀਏਸ਼ਨ ਨੇ ਜਿੱਥੇ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਯੁੱਥ ਨਸ਼ਿਆਂ ਵਿਰੁੱਧ ਦੀ ਜ਼ੋਰਦਾਰ ਸ਼ਲਾਘਾ ਕੀਤੀ ਉੱਥੇ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਂਦੀਆਂ ਚੋਣਾਂ 'ਚ ਸਰਕਾਰ ਇਸ ਦਾ ਖਮਿਆਜ਼ਾ ਭੁਗਤਣ ਲਈ ਤਿਆਰ ਰਹੇ | ਇਸ ਤੋਂ ਇਲਾਵਾ ਪਿਛਲੇ ਦਿਨੀਂ ਇੰਸਪੈਕਟਰ ਤਿਲਕ ਰਾਜ ਦੀ ਮੌਤ ਹੋਣ 'ਤੇ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਜਲੀਂ ਦਿੱਤੀ ਗਈ | ਇਸ ਮੌਕੇ ਜਾਗੀਰ ਸਿੰਘ, ਸੁਖਬੀਰ ਸਿੰਘ, ਰਬਿੰਦਰ ਸਿੰਘ, ਪਿਆਰਾ ਸਿੰਘ, ਵਿਲਸਨ ਕੁਮਾਰ, ਜਸਪਾਲ ਮਸੀਹ, ਜੋਗਿੰਦਰ ਸਿੰਘ, ਪ੍ਰਗਟ ਸਿੰਘ, ਦਰਸ਼ਨ ਲਾਲ, ਯੂਨਸ ਮਸੀਹ, ਸ਼ਿਵ ਸਿੰਘ, ਬਲਵਿੰਦਰਜੀਤ ਸਿੰਘ, ਲਖਵਿੰਦਰ ਸਿੰਘ, ਰਾਮ ਲੁਭਾਇਆ, ਪਰਮਜੀਤ ਸਿੰਘ, ਹਰਪਾਲ ਸਿੰਘ, ਅਜੀਤ ਸਿੰਘ, ਬਲਦੇਵ ਸਿੰਘ, ਗੁਰਮੇਜ ਸਿੰਘ, ਬਾਵਾ ਸਿੰਘ, ਕੁਲਦੀਪ ਰਾਜ, ਅਮਰਜੀਤ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਰੋਲੀ ਕਲਾਂ 'ਚ ਸਾਈਾ ਬਾਬਾ ਦੀ ਮੂਰਤੀ ਦੀ ਸਥਾਪਨਾ ਤੋਂ ਪਹਿਲਾਂ ਕਰਵਾਇਆ ਹਵਨ ਯੱਗ <br/> ਅਗਲੀ ਖ਼ਬਰ ਲੁਟੇਰਿਆਂ ਵਲੋਂ ਦਾਤਰ ਦੀ ਨੋਕ 'ਤੇ ਮੋਬਾਈਲ ਅਤੇ ਮੋਟਰਸਾਈਕਲ ਖੋਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।