16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਵਿਧਾਇਕ ਸ਼ੈਰੀ ਕਲਸੀ ਨੇ ਨੈਸ਼ਨਲ ਹਾਈਵੇ ਵਲੋਂ ਪਿੰਡ ਕਾਲਾ ਨੰਗਲ ਨੇੜੇ ਸੜਕ ਦਾ ਕੀਤਾ ਉਦਘਾਟਨ

ਅਜੀਤ ਡੈਸਕ 09-12-2025
ਬਟਾਲਾ, 8 ਦਸੰਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿੰਡ ਕਾਲਾ ਨੰਗਲ ਨੇੜੇ ਨੈਸ਼ਨਲ ਹਾਈਵੇ ਵਲੋਂ ਬਣਾਈ ਜਾ ਰਹੀ ਸੜਕ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਦੀ ਇਸ ਸੜਕ ਦੀ ਮੰਗ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਸੀ | ਇਸ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਸੜਕ ਦੇ ਨਿਰਮਾਣ ਦਾ ਕੰਮ ਕਰਵਾ ਦਿੱਤਾ ਗਿਆ ਹੈ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੇਰਾ ਇਕੋ-ਇਕ ਸੁਪਨਾ ਹੈ ਕਿ ਮੇਰੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਵੇ ਜਿਸ ਲਈ ਉਹ ਲਗਾਤਾਰ ਯਤਨਸ਼ੀਲ ਹਨ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਕਾਸ ਦੀਆਂ ਸਿਰਫ਼ ਗੱਲਾਂ ਕੀਤੀਆਂ ਪਰ ਸੱਚਾਈ ਬਟਾਲੇ ਦੇ ਲੋਕਾਂ ਤੋਂ ਲੁਕੀ ਨਹੀਂ ਹੈ | ਮੈਂ ਬਟਾਲਾ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਣਾ ਚਾਹੁੰਦਾ ਹਾਂ ਵਿਕਾਸ ਕਾਰਜ ਹੋਰ ਤੇਜ਼ ਗਤੀ ਨਾਲ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਕੰਮ ਕਰਨ ਦਾ ਜਜ਼ਬਾ ਹੈ ਜਿੱਥੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਲੱਗੇ ਹੋਏ ਹਨ, ਉੱਥੇ ਹੀ ਉਨ੍ਹਾਂ ਦੀ ਅਗਵਾਈ ਹੇਠ ਸਮੁੱਚੀ ਪਾਰਟੀ ਤੇ ਸਰਕਾਰ ਦਾ ਇਕ-ਇਕ ਨੁਮਾਇੰਦਾ ਲੋਕ ਸੇਵਾ ਵਿਚ ਜੁਟਿਆ ਹੋਇਆ ਹੈ |
ਪਿਛਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦਾ ਲੋਕ ਵਿਧਾਨ ਸਭਾ ਚੋਣਾਂ 'ਚ ਮੂੰਹ ਤੋੜ... ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਿਜਲੀ ਬੋਰਡ ਮੁਲਾਜ਼ਮਾਂ ਵਲੋਂ ਵੱਖ-ਵੱਖ ਥਾਈਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।