16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜ਼ੋਨ ਪੰਜਗਰਾਈਆਂ ਤੋਂ ਧਰਮਿੰਦਰ ਸਿੰਘ ਬਲਾਕ ਸੰਮਤੀ ਸੀਟ ਪੂਰੀ ਸ਼ਾਨ ਨਾਲ ਜਿੱਤਣਗੇ : ਘੁਮਾਣ

ਅਜੀਤ ਡੈਸਕ 09-12-2025
ਊਧਨਵਾਲ, 8 ਦਸੰਬਰ (ਪਰਗਟ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਲੋਂ ਜ਼ੋਨ ਪੰਜਗਰਾਈਆਂ ਤੋਂ ਬਲਾਕ ਸੰਮਤੀ ਉਮੀਦਵਾਰ ਧਰਮਿੰਦਰ ਸਿੰਘ ਚੋਣ ਲੜ ਰਹੇ ਹਨ ਅਤੇ ਉਹ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਧਰਮਿੰਦਰ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਕੀਤਾ | ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਇਨ੍ਹਾਂ ਦੀਆਂ ਧੱਕੇਸ਼ਾਹੀਆਂ ਤੋਂ ਲੋਕ ਅੱਕ ਚੁੱਕੇ ਹਨ | ਇਸ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਪੂਰੀ ਸ਼ਾਨ ਨਾਲ ਜਿੱਤ ਦਰਜ ਕਰਨਗੇ | ਉਨ੍ਹਾਂ ਆਖਿਆ ਕਿ ਧਰਮਿੰਦਰ ਸਿੰਘ ਆਪਣੇ ਜ਼ੋਨ ਵਿਚ ਚੰਗਾ ਅਸਰ-ਰਸੂਖ ਅਤੇ ਲਗਾਤਾਰ ਵੋਟਰਾਂ ਨਾਲ ਰਾਬਤਾ ਬਣਾ ਕੇ ਚੋਣ ਪ੍ਰਚਾਰ ਕਰ ਰਹੇ ਹਨ | ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਜ਼ੋਨ ਪੰਜਗਰਾਈਆਂ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਲਾਕ ਸੰਮਤੀ ਚੋਣ ਲੜ ਰਹੇ ਧਰਮਿੰਦਰ ਸਿੰਘ ਪੰਜਗਰਾਈਆਂ ਨੂੰ 14 ਦਸੰਬਰ ਨੂੰ ਆਪਣਾ ਇਕ-ਇਕ ਕੀਮਤੀ ਵੋਟ ਪਾ ਕੇ ਬਲਾਕ ਸੰਮਤੀ ਦੀ ਸੀਟ ਜਿਤਾਓ | ਇਸ ਮੌਕੇ ਰਾਜਨਬੀਰ ਸਿੰਘ ਘੁਮਾਣ, ਕੈਪਟਨ ਕੁਲਵਿੰਦਰ ਸਿੰਘ ਊਧਨਵਾਲ, ਮਾਸਟਰ ਯੂਸਫ਼ ਅਜ਼ਾਦ, ਸਰਕਲ ਪ੍ਰਧਾਨ ਲਖਵਿੰਦਰ ਸਿੰਘ ਖਾਲਸਾ, ਪ੍ਰਧਾਨ ਬਲਕਾਰ ਸਿੰਘ, ਹਰਪਾਲ ਸਿੰਘ, ਜਸਵੰਤ ਸਿੰਘ ਤੇ ਹੋਰ ਮੁਹਤਬਰ ਹਾਜ਼ਰ ਸਨ |
ਪਿਛਲੀ ਖ਼ਬਰ ਮਨਦੀਪ ਸਿੰਘ ਗਿੱਲ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਚੋਣ ਨਤੀਜਿਆਂ ਤੋਂ ਡਰਦੇ 'ਆਪ' ਸਰਕਾਰ ਨੇ ਵਿਰੋਧੀਆਂ ਦੇ ਕੀਤੇ ਕਾਗ਼ਜ਼ ਰੱਦ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।