17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਸਰਪੰਚ ਬਲਜੀਤ ਸਿੰਘ ਸੋਨੂੰ ਸੋਹਲ ਨੂੰ ਗਹਿਰਾ ਸਦਮਾ, ਮਾਤਾ ਗੁਰਮੀਤ ਕੌਰ ਨਹੀਂ ਰਹੇ

ਅਜੀਤ ਡੈਸਕ 09-12-2025
ਧਾਰੀਵਾਲ, 8 ਦਸੰਬਰ (ਜੇਮਸ ਨਾਹਰ)- ਆਮ ਆਦਮੀ ਪਾਰਟੀ ਵਲੋਂ ਜ਼ੋਨ ਨੰਬਰ-7 ਪਿੰਡ ਸੋਹਲ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਸਰਪੰਚ ਬਲਜੀਤ ਸਿੰਘ ਸੋਨੂੰ ਸੋਹਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਿਸ ਵੇਲੇ ਉਨ੍ਹਾਂ ਦੇ ਮਾਤਾ ਗੁਰਮੀਤ ਕੌਰ (78) ਪਤਨੀ ਅਮਰਜੀਤ ਸਿੰਘ ਵਾਸੀ ਸੋਹਲ ਦਾ ਅਚਾਨਕ ਦਿਲ ਦਾ ਦੌਰਾ ਆ ਜਾਣ ਕਰ ਕੇ ਦਿਹਾਂਤ ਹੋ ਗਿਆ, ਜਿਸ ਨਾਲ ਪਿੰਡ ਵਿਚ ਸੋਗ ਦੀ ਹਵਾ ਫ਼ੈਲ ਗਈ | ਇਹ ਖ਼ਬਰ ਸੁਣਦੇ ਹੀ ਜਿੱਥੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਸਰਪੰਚ ਬਲਜੀਤ ਸਿੰਘ ਸੋਨੂੰ ਸੋਹਲ ਦੇ ਗ੍ਰਹਿ ਪਹੁੰਚ ਕੇ ਉਸ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਉੱਥੇ ਹੀ ਇਸ ਦੁੱਖ ਦੀ ਘੜੀ 'ਚ ਸਭ ਨੇ ਉਸ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ ਦਾ ਵੀ ਭਰੋਸਾ ਦਿਵਾਇਆ | ਇਸ ਮੌਕੇ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਅਕਾਲੀ ਦਲ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ, ਐਡਵੋਕੇਟ ਸਤਨਾਮ ਸਿੰਘ ਕਲੇਰ, ਬਲਵੰਤ ਸਿੰਘ, ਮਾਸੜ ਬਲਬੀਰ ਸਿੰਘ, ਸਰਪੰਚ ਰੋਕੀ ਤਰੇਜਾ ਨਗਰ, ਸਾ. ਸਰਪੰਚ ਜਸਮਿੰਦਰ ਸਿੰਘ, ਸਾ. ਪੰਚ ਤਲਵਿੰਦਰ ਸਿੰਘ, ਸਾ. ਸਰਪੰਚ ਰਜੇਸ਼ ਕੁਮਾਰ, ਪ੍ਰੀਤਮ ਸਿੰਘ, ਪ੍ਰੇਮ ਸਿੰਘ ਘੁੰਮਣ, ਪੰਚ ਲਖਵੰਤ ਸਿੰਘ, ਗੁਰਜਿੰਦਰ ਸਿੰਘ ਪੰਚ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦਾਸਪੁਰ ਜ਼ਿਲ੍ਹੇ ਅੰਦਰ ਆਮ ਆਦਮੀ ਪਾਰਟੀ ਦੀ ਚੜ੍ਹਤ ਦੇਖ ਕੇ ਹੋਰ ਪਾਰਟੀਆਂ ਬੌਖਲਾਹਟ 'ਚ- ਰਮਨ ਬਹਿਲ ਅਗਲੀ ਖ਼ਬਰ ਪਾਵਰਕਾਮ ਤੇ ਟਰਾਂਸਕੋ ਦੇ ਪੁਰਾਣਾ ਸ਼ਾਲਾ ਦੇ ਪੈਨਸ਼ਨਰਾਂ ਦੀ ਮੀਟਿੰਗ ਕੱਲ੍ਹ- ਸੁਰਿੰਦਰ ਪੱਪੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।