17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜੇ.ਐਮ.ਕੇ. ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਰਿਦਮ ਸ਼ਰਮਾ ਨੂੰ ਪ੍ਰਾਈਡ ਆਫ਼ ਇੰਡੀਆ ਐਵਾਰਡ ਨਾਲ ਕੀਤਾ ਸਨਮਾਨਿਤ

ਅਜੀਤ ਡੈਸਕ 09-12-2025
ਪਠਾਨਕੋਟ, 8 ਦਸੰਬਰ (ਸੰਧੂ)- ਜੇ.ਐਮ.ਕੇ. ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਰਿਦਮ ਸ਼ਰਮਾ ਨੂੰ ਪ੍ਰਾਈਡ ਆਫ਼ ਇੰਡੀਆ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਪਿ੍ੰਸੀਪਲ ਨੀਤੀ ਕੋਛੜ ਨੇ ਇਹ ਖ਼ਬਰ ਸਾਂਝੀ ਕਰਦਿਆਂ ਕਿਹਾ ਕਿ ਹਾਲ ਹੀ ਵਿਚ ਜੇ.ਐਮ.ਕੇ. ਸਕੂਲ ਦੀ ਵਿਦਿਆਰਥਣ ਰਿਦਮ ਸ਼ਰਮਾ ਨੂੰ ਏ.ਐਫ.ਪੀ. ਨੈਸ਼ਨਲ ਐਵਾਰਡ 2025 ਦੇ ਹਿੱਸੇ ਵਜੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵੱਕਾਰੀ ਪ੍ਰਾਈਡ ਆਫ਼ ਇੰਡੀਆ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ | ਸਕੂਲ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਜੇ.ਐਮ.ਕੇ. ਸਕੂਲ ਦੇ ਇਕ ਵਿਦਿਆਰਥੀ ਨੂੰ ਇੰਨੇ੍ਹ ਸ਼ਾਨਦਾਰ ਪਲੇਟਫ਼ਾਰਮ 'ਤੇ ਸਨਮਾਨਿਤ ਕੀਤਾ ਜਾਵੇ | ਉਨ੍ਹਾਂ ਅੱਗੇ ਕਿਹਾ ਕਿ 2024-25 ਅਕਾਦਮਿਕ ਸਾਲ 'ਚ 97-100 ਫੀਸਦੀ ਅੰਕ ਪ੍ਰਾਪਤ ਕਰਨ ਵਾਲੇ ਦੇਸ਼ ਭਰ ਦੇ ਸਿਰਫ਼ 50 ਵਿਦਿਆਰਥੀਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਸੀ, ਜੋ 315 ਚੁਣੇ ਗਏ ਵਿਦਿਆਰਥੀਆਂ ਵਿਚੋਂ ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਕਰਨਾਟਕ, ਰਾਜਸਥਾਨ, ਗੁਜਰਾਤ ਤੇ ਪੰਜਾਬ ਸਮੇਤ 18 ਰਾਜਾਂ ਦੀ ਨੁਮਾਇੰਦਗੀ ਕਰਦੇ ਸਨ | ਪਠਾਨਕੋਟ ਦੇ ਜੇ.ਐਮ.ਕੇ. ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਰਿਦਮ ਸ਼ਰਮਾ ਨੂੰ ਚੁਣਿਆ ਗਿਆ | ਇਸ ਮੌਕੇ ਹਰਿਆਣਾ ਦੇ ਰਾਜਪਾਲ ਅਸ਼ੀਮ ਕੁਮਾਰ ਘੋਸ਼, ਪੰਜਾਬੀ ਫ਼ਿਲਮ ਅਦਾਕਾਰ ਤੇ ਗੀਤਕਾਰ ਗੁਰਨਾਮ ਭੁੱਲਰ, ਏ.ਐਫ.ਪੀ. ਦੇ ਪ੍ਰਧਾਨ ਜਗਜੀਤ ਧੂਰੀ, ਰਾਜ ਸਭਾ ਨਾਮਜ਼ਦ ਮੈਂਬਰ ਸਤਨਾਮ ਸੰਧੂ ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਮੌਜੂਦ ਸਨ | ਸਕੂਲ ਪ੍ਰਬੰਧਨ ਨੇ ਉਸ ਦੇ ਪਿਤਾ, ਡਾ: ਰਾਜਿੰਦਰ ਸ਼ਰਮਾ ਤੇ ਉਸ ਦੇ ਪੂਰੇ ਪਰਿਵਾਰ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਭਾਜਪਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਹਲਕਾ ਭੋਆ ਵਿਖੇ ਸਾਬਕਾ ਬਲਾਕ ਸੰਮਤੀ ਚੇਅਰਪਰਸਨ ਸਮੇਤ ਦਰਜਨਾਂ ਪਰਿਵਾਰ 'ਆਪ' 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।