17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਭਾਜਪਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਸੰਬੰਧੀ ਮੀਟਿੰਗ

ਅਜੀਤ ਡੈਸਕ 09-12-2025
ਤਾਰਾਗੜ੍ਹ, 8 ਦਸੰਬਰ (ਸੋਹਨ ਲਾਲ)-ਤਾਰਾਗੜ੍ਹ ਮੰਡਲ ਪ੍ਰਧਾਨ ਸੰਜੀਵ ਸਿੰਘ ਜੱਗੀ ਦੀ ਪ੍ਰਧਾਨਗੀ ਹੇਠ ਤਾਰਾਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਰਕਵਾਲ ਵਿਖੇ ਭਾਜਪਾ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਤੀਸ਼ ਮਹਾਜਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੇ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਇਕੱਠੇ ਹੋਏ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਬਾਬਾ ਗਣੇਸ਼ਵਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਜੀ ਤੋੜ ਮਿਹਨਤ ਕਰਨੀ ਚਾਹੀਦੀ ਹੈ | ਇਸ ਮੌਕੇ ਮੰਡਲ ਪ੍ਰਧਾਨ ਸੰਜੀਵ ਸਿੰਘ ਜੱਗੀ ਨੇ ਜ਼ਿਲ੍ਹਾ ਪ੍ਰਧਾਨ ਨੂੰ ਯਕੀਨ ਦਵਾਇਆ ਕਿ ਅਸੀਂ ਆਪਣੇ ਮੰਡਲ ਦੀਆਂ ਹਰੇਕ ਸੀਟਾਂ ਜਿੱਤ ਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਵਾਂਗੇ | ਇਸ ਮੌਕੇ ਬਾਬਾ ਗਣੇਸ਼ਵਰ ਸਿੰਘ, ਤਰਸੇਮ ਮਹਾਜਨ, ਕਸ਼ਮੀਰ ਸਿੰਘ ਰਕਵਾਲ, ਰਾਕੇਸ਼ ਕੁਮਾਰ ਮਾਜਰਾ, ਸੁਰਿੰਦਰ ਕੁਮਾਰ ਬਕਨੌਰ, ਰਾਜ ਰਾਣੀ ਤਾਰਾਗੜ੍ਹ, ਕਿ੍ਸ਼ਨਾ ਕੁਮਾਰੀ ਰਾਏਪੁਰ, ਰਾਣੀ ਜੋਗਰ, ਅਵਤਾਰ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਗੜ੍ਹੀ ਉਧੋਵਾਲ ਵਿਖੇ ਮੰਦਰ 'ਚ ਵਾਪਰੀ ਬੇਅਦਬੀ ਦੀ ਘਟਨਾ <br/> ਅਗਲੀ ਖ਼ਬਰ ਜੇ.ਐਮ.ਕੇ. ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਰਿਦਮ ਸ਼ਰਮਾ ਨੂੰ ਪ੍ਰਾਈਡ ਆਫ਼ ਇੰਡੀਆ ਐਵਾਰਡ ਨਾਲ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।