25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਦੇ ਪਿ੍ੰਸੀਪਲ ਸ਼ਰਨਜੀਤ ਕੌਰ ਦੇ ਪ੍ਰਾਈਡ ਆਫ਼ ਇੰਡੀਆ ਸਕੂਲ ਪਿ੍ੰਸੀਪਲ ਐਵਾਰਡ ਨਾਲ ਸਨਮਾਨਿਤ

ਅਜੀਤ ਡੈਸਕ 10-12-2025
ਕੋਟਲੀ ਸੂਰਤ ਮੱਲ੍ਹੀ, 9 ਦਸੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਦੇ ਪਿ੍ੰਸੀਪਲ ਸ਼ਰਨਜੀਤ ਕੌਰ ਨੂੰ ਪ੍ਰਾਈਡ ਆਫ਼ ਇੰਡੀਆ ਸਕੂਲ ਪਿ੍ੰਸੀਪਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਸਿੱਖਿਆ ਦੇ ਖੇਤਰ ਵਿਚ ਆਪਣੇ ਵਿਲੱਖਣ ਕੰਮ ਅਤੇ ਸ਼ਾਨਦਾਰ ਪ੍ਰਦਰਸ਼ਨ ਲਈ ਪ੍ਰਸਿੱਧ ਹੋ ਰਹੇ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿੱਲਵਾਂ ਇਸ ਵਾਰ ਰਾਸ਼ਟਰੀ ਮੰਚ 'ਤੇ ਵੀ ਚਮਕਿਆ ਹੈ | ਸਕੂਲ ਨੇ ਬੀਤੇ ਦਿਨ ਚੰਡੀਗੜ੍ਹ ਯੂਨੀਵਰਸਿਟੀ ਵਿਚ ਕਰਵਾਏ ਫੈਪ ਨੈਸ਼ਨਲ ਐਵਾਰਡ 2025 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪ੍ਰਾਈਡ ਆਫ਼ ਇੰਡੀਆ ਸਕੂਲ ਪਿ੍ੰਸੀਪਲ ਐਵਾਰਡ ਆਪਣੇ ਨਾਂਅ ਕੀਤਾ ਹੈ | ਇਹ ਐਵਾਰਡ ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਵਲੋਂ ਸੂਬਾ ਪੱਧਰ 'ਤੇ ਸਕੂਲਾਂ ਦੀਆਂ ਅਕਾਦਮਿਕ, ਸੱਭਿਆਚਾਰਕ, ਖੇਡਾਂ ਸਬੰਧੀ, ਵਿਦਿਆਰਥੀ ਵਿਕਾਸ, ਨਵਚੇਤਨਾ, ਸਮਾਜਿਕ ਭਾਗੀਦਾਰੀ ਅਤੇ ਆਧੁਨਿਕ ਸਿੱਖਣ ਵਿਧੀਆਂ ਦੇ ਆਧਾਰ 'ਤੇ ਦਿੱਤਾ ਜਾਂਦਾ ਹੈ | ਇਸ ਪ੍ਰੋਗਰਾਮ ਦੀ ਅਗਵਾਈ ਪ੍ਰਸਿੱਧ ਸ਼ਖ਼ਸੀਅਤ ਜਗਜੀਤ ਸਿੰਘ ਧੂਰੀ ਵਲੋਂ ਕੀਤੀ ਗਈ | ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਅਮਰਪਾਲ ਸਿੰਘ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਤੇ ਮੈਂਬਰ ਰਾਜ ਸਭਾ ਸਤਨਾਮ ਸਿੰਘ ਸੰਧੂ ਨੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ | ਪਿੰ੍ਰਸੀਪਲ ਸ਼ਰਨਜੀਤ ਕੌਰ ਦੀ ਪ੍ਰੇਰਣਾਦਾਇਕ ਅਗਵਾਈ ਅਤੇ ਸਾਰੇ ਸਟਾਫ਼ ਦੇ ਲਗਨਸ਼ੀਲ ਯਤਨਾਂ ਨੇ ਸਕੂਲ ਨੂੰ ਇਸ ਸਤਿਕਾਰਯੋਗ ਸਨਮਾਨ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ | ਉਨ੍ਹਾਂ ਦੱਸਿਆ ਕਿ ਇਹ ਬਲਾਕ ਦਾ ਇਕੱਲਾ ਸਕੂਲ ਹੈ, ਜਿਸ ਨੇ ਇਹ ਰਾਸ਼ਟਰੀ ਪੱਧਰ ਦਾ ਐਵਾਰਡ ਹਾਸਲ ਕੀਤਾ ਹੈ, ਜਿਹੜੀ ਕਿ ਇਲਾਕੇ ਲਈ ਮਾਣ ਵਾਲੀ ਗੱਲ ਹੈ | ਐਵਾਰਡ ਪ੍ਰਾਪਤ ਉਪਰੰਤ ਪਿ੍ੰਸੀਪਲ ਸ਼ਰਨਜੀਤ ਕੌਰ ਨੇ ਕਿਹਾ ਕਿ ਇਹ ਸਨਮਾਨ ਸਾਡੇ ਸਮੂਹ ਸਕੂਲ ਪਰਿਵਾਰ, ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ |
ਪਿਛਲੀ ਖ਼ਬਰ 46ਵੇਂ ਬਾਬਾ ਨਾਮਦੇਵ ਯਾਦਗਾਰੀ ਖੇਡ ਮੇਲੇ ਸੰਬੰਧੀ ਕਲੱਬ ਮੈਂਬਰਾਂ ਵਲੋਂ ਕੀਤਾ ਵਿਚਾਰ-ਵਟਾਂਦਰਾ <br/> ਅਗਲੀ ਖ਼ਬਰ ਬਲਾਕ ਸੰਮਤੀ ਉਮੀਦਵਾਰ ਸੁਖਮਿੰਦਰ ਸਿੰਘ ਬਿੱਕਾ ਦੇ ਹੱਕ 'ਚ ਕਾਂਗਰਸੀ ਵਰਕਰਾਂ ਵਲੋਂ ਪਸਨਾਵਾਲ ਵਿਖੇ ਚੋਣ ਮੀਟਿੰਗ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।