25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਫੂਲੜਾ ਪਿੰਡ ਦੇ 25-30 ਪਰਿਵਾਰ 'ਆਪ' ਵਿਚ ਹੋਏ ਸ਼ਾਮਿਲ <br/>

ਅਜੀਤ ਡੈਸਕ 10-12-2025
ਪਠਾਨਕੋਟ, 9 ਦਸੰਬਰ (ਸੰਧੂ)-ਫੂਲੜਾ ਪਿੰਡ ਦੇ 25-30 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਹਲਕਾ ਪਠਾਨਕੋਟ ਦੇ ਇੰਚਾਰਜ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ ਵਿਭੂਤੀ ਸ਼ਰਮਾ ਨੇ ਪਰਿਵਾਰਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ | ਪਾਰਟੀ ਦੀ ਸਰਕਾਰ ਲੋਕਾਂ ਲਈ ਹਰ ਸੰਭਵ ਯਤਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੱਚੀਆਂ ਸੜਕਾਂ ਪੱਕੀਆਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਚੌੜਾ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ | ਇਸ ਤੋਂ ਇਲਾਵਾ ਮੁਹੱਲਾ ਕਲੀਨਿਕ, ਪੰਚਾਇਤ ਘਰ, ਬੱਚਿਆਂ ਲਈ ਖੇਡ ਦੇ ਮੈਦਾਨ ਅਤੇ ਸੜਕ ਸੁਰੱਖਿਆ ਬੱਲ ਵਰਗੀਆਂ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ |

ਪਿਛਲੀ ਖ਼ਬਰ ਬਲਾਕ ਸੰਮਤੀ ਉਮੀਦਵਾਰ ਅਨਿਲ ਕੁਮਾਰ ਵਲੋਂ ਘਰ-ਘਰ ਚੋਣ ਪ੍ਰਚਾਰ <br/> ਅਗਲੀ ਖ਼ਬਰ ਵੀਰਾਂ ਦੀ ਧਰਤੀ ਪੰਜਾਬ, ਜਿਸ ਨੇ ਆਪਣੇ ਅਨੇਕਾਂ ਲਾਲ ਵਤਨ 'ਤੇ ਕੁਰਬਾਨ ਕੀਤੇ-ਮੰਤਰੀ ਕਟਾਰੂਚੱਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।