01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨਿਊਜ਼ੀਲੈਂਡ ਵਿਖੇ ਨਗਰ ਕੀਰਤਨ ਨੂੰ ਰੋਕਣਾ ਨਿੰਦਣਯੋਗ ਘਟਨਾ- ਮਨਪ੍ਰੀਤ ਸਿੰਘ ਸਾਹਨੀ <br/>

ਅਜੀਤ ਡੈਸਕ 25-12-2025
ਪਠਾਨਕੋਟ, 24 ਦਸੰਬਰ (ਸੰਧੂ)- ਨਿਊਜ਼ੀਲੈਂਡ 'ਚ ਨਗਰ ਕੀਰਤਨ ਰੋਕਣ ਦੀ ਘਟਨਾ ਦੀ ਨਿੰਦਾ ਕਰਦਿਆਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਕਿਹਾ ਕਿ ਸਿੱਖਾਂ ਵਲੋਂ ਸ਼ਾਂਤਮਈ ਵਿਵਹਾਰ ਸਦਕਾ ਇਸ ਘਟਨਾ ਨਾਲ ਨਜਿੱਠਿਆ ਗਿਆ ਜੋ ਕਿ ਸਿੱਖੀ ਦੀ ਅਸਲ ਤਾਕਤ ਹੈ | ਹਾਲਾਂਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਉੱਥੋਂ ਦੀ ਪੁਲਿਸ ਨੇ ਮਾਮਲੇ ਨੂੰ ਸੰਭਾਲ ਲਿਆ ਤੇ ਬਾਅਦ ਵਿਚ ਨਗਰ ਕੀਰਤਨ ਦੀ ਸਮਾਪਤੀ ਨਿਰਧਾਰਿਤ ਥਾਂ 'ਤੇ ਕੀਤੀ ਗਈ | ਹਾਲਾਂਕਿ ਉੱਥੋਂ ਦੇ ਪ੍ਰਸ਼ਾਸਨ ਨੇ ਨਗਰ ਕੀਰਤਨ ਸਜਾਉਣ ਦੀ ਇਜਾਜ਼ਤ ਦਿੱਤੀ ਸੀ, ਫਿਰ ਵੀ ਇਹ ਘਟਨਾ ਹੋਣਾ ਬਹੁਤ ਹੀ ਦੁਖਦਾਈ ਤੇ ਨਿੰਦਣਯੋਗ ਹੈ | ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਭਾਰਤ ਸਰਕਾਰ ਤੇ ਸਮੂਹ ਸਿੱਖਾਂ ਦੇ ਨੁਮਾਇੰਦਿਆਂ ਨੂੰ ਵੀ ਇਕੱਤਰ ਹੋ ਕੇ ਸਥਾਨਕ ਸਮੁਦਾਇ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤੇ ਉਥੋਂ ਦੀ ਸਰਕਾਰ ਨੂੰ ਮਿਲ ਕੇ ਵੀ ਇਸ ਮਸਲੇ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਰਜਿੰਦਰ ਮਹਿਰਾ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਕਿ੍ਸਮਸ ਤੇ ਨਵੇਂ ਸਾਲ ਸੰਬੰਧੀ ਪੁਲਿਸ ਵਲੋਂ ਫਲੈਗ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।