02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਕਾਂਗਰਸ ਦੇ ਰਾਜ ਮੌਕੇ ਹਲਕਾ ਫ਼ਤਹਿਗੜ੍ਹ ਚੂੜੀਆਂ ਅੰਦਰ ਬਾਜਵਾ ਦੀ ਅਗਵਾਈ 'ਚ ਵੱਡਾ ਵਿਕਾਸ ਹੋਇਆ : ਰਵੀਨੰਦਨ ਸਿੰਘ ਬਾਜਵਾ

ਅਜੀਤ ਡੈਸਕ 25-12-2025
ਫ਼ਤਹਿਗੜ੍ਹ ਚੂੜੀਆਂ, 24 ਦਸੰਬਰ (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਅੰਦਰ ਸਮੇਤ ਪੰਜਾਬ ਵਾਸੀਆਂ ਨਾਲ ਵੱਡਾ ਮੋਹ ਰੱਖਣ ਵਾਲੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਤਿ੍ਪਤਰਜਿੰਦਰ ਸਿੰਘ ਬਾਜਵਾ ਨੇ ਹਲਕਾ ਫ਼ਤਹਿਗੜ੍ਹ ਚੂੜੀਆਂ ਅੰਦਰ ਅਥਾਹ ਵਿਕਾਸ ਕਾਰਜ ਕਰਵਾਏ | ਨਵੇਂ ਬਦਲਾਅ ਦਾ ਨਾਅਰਾ ਲਗਾ ਕੇ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਵਾਅਦਿਆਂ ਨੂੰ ਭੁੱਲ ਕੇ ਸੱਤਾ 'ਤੇ ਕਾਬਜ਼ ਹੋਣ ਪਿੱਛੋਂ ਪੰਜਾਬ ਵਾਸੀਆਂ ਦਾ ਦਿਲ ਨਹੀਂ ਜਿੱਤ ਸਕੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਸਪੁੱਤਰ ਰਵੀਨੰਦਨ ਸਿੰਘ ਨਿੱਕੂ ਬਾਜਵਾ ਨੇ ਸੀਨੀਅਰ ਆਗੂ ਤੀਰਥਪਾਲ ਸਿੰਘ ਬੱਬੂ ਛਿੱਛਰੇਵਾਲ ਦੇ ਗ੍ਰਹਿ ਵਿਖੇ ਕੀਤਾ | ਉਨ੍ਹਾਂ ਕਿਹਾ ਕਿ ਸੱਤਾ 'ਤੇ ਕਾਬਜ਼ ਲੋਕਾਂ ਵਲੋਂ ਧੱਕੇਸ਼ਾਹੀਆਂ ਕਰ ਕੇ ਲੋਕਾਂ ਨੂੰ ਵੱਸ ਵਿਚ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਜਿਸ ਦੀ ਬਦੌਲਤ ਹਲਕਾ ਫ਼ਤਹਿਗੜ੍ਹ ਚੂੜੀਆਂ ਵਿਚੋਂ ਬੀਤੇ ਦਿਨੀਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਮੌਕੇ ਕਾਂਗਰਸ ਦੇ ਹੱਕ ਵਿਚ ਵੱਡਾ ਨਤੀਜਾ ਦੇ ਕੇ ਸਾਬਿਤ ਕਰ ਦਿੱਤਾ ਹੈ ਕਿ ਲੋਕ ਕਿਸੇ ਦਾ ਦਬਾਅ ਨਹੀਂ ਝੱਲਦੇ ਜਦਕਿ ਮੁੜ ਕਾਂਗਰਸ ਪਾਰਟੀ ਅਤੇ ਸੂਝਵਾਨ ਨੇਤਾ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਮੁੜ ਪੰਜਾਬ ਤੇ ਹਲਕਾ ਫ਼ਤਹਿਗੜ੍ਹ ਚੂੜੀਆਂ ਦਾ ਲੀਡਰ ਵੇਖਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ 2027 ਦੀਆਂ ਆ ਰਹੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਜੁਝਾਰੂ ਵਰਕਰ ਕਮਰਕੱਸੇ ਕਰ ਕੇ ਤਿਆਰ ਬਰ ਤਿਆਰ ਬੈਠੇ ਹਨ | ਇਸ ਮੌਕੇ ਉਨ੍ਹਾਂ ਨੇ ਕਾਂਗਰਸ ਦੀ ਮੌਜੂਦਾ ਰਣਨੀਤੀ ਬਾਰੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਵਰਕਰਾਂ ਨੂੰ ਥਾਪੜਾ ਦਿੰਦੇ ਹੋਏ ਕਿਹਾ ਕਿ ਤਗੜੇ ਹੋਵੋ, ਬਹੁਤ ਜਲਦ ਸਮਾਂ ਰਿਹਾ ਹੈ, ਕਾਂਗਰਸ ਪਾਰਟੀ ਲੋਕਾਂ ਨੂੰ ਸ਼ਾਨਦਾਰ ਰਾਜਭਾਗ ਦੇ ਕੇ ਵੱਡੀਆਂ ਸੁੱਖ ਸਹੂਲਤਾਂ ਪ੍ਰਦਾਨ ਕਰੇਗੀ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜਬੀਰ ਸਿੰਘ ਬਾਈ ਹੋਰਨਾਂ ਸਮੇਤ ਹਾਜ਼ਰ ਸਨ |
ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਪੂੰਜੀਪਤੀਆਂ ਦੀਆਂ ਸਰਕਾਰਾਂ : ਰੁਲਦੂ ਸਿੰਘ ਮਾਨਸਾ ਅਗਲੀ ਖ਼ਬਰ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।