02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਬਿਜਲੀ ਦੇ ਕੱਟਾਂ ਤੋਂ ਬਹਿਰਾਮਪੁਰ ਵਾਸੀ ਪ੍ਰੇਸ਼ਾਨ, ਗਰਾਮ ਸੁਧਾਰ ਸਭਾ ਨੇ ਬਿਜਲੀ ਸਪਲਾਈ ਬਹਾਲੀ ਦੀ ਕੀਤੀ ਮੰਗ

ਅਜੀਤ ਡੈਸਕ 25-12-2025
ਬਹਿਰਾਮਪੁਰ, 24 ਦਸੰਬਰ (ਪ੍ਰੋ: ਬਲਬੀਰ ਸਿੰਘ ਕੋਲਾ)- ਕਸਬਾ ਬਹਿਰਾਮਪੁਰ ਵਿਖੇ ਲਗਾਤਾਰ ਲਗਾਏ ਜਾ ਰਹੇ ਬਿਜਲੀ ਕੱਟਾਂ ਤੋਂ ਪੈਦਾ ਹੋ ਰਹੀਆਂ ਸਮੱਸਿਆਵਾਂ ਸੰਬੰਧੀ ਗਰਾਮ ਸੁਧਾਰ ਸਭਾ ਵਲੋਂ ਪ੍ਰਧਾਨ ਵਿਜੇ ਸਿੰਘ ਸਲਾਰੀਆ ਦੀ ਪ੍ਰਧਾਨਗੀ ਹੇਠ ਜ਼ਰੂਰੀ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਗਰਾਮ ਸੁਧਾਰ ਸਭਾ ਬਹਿਰਾਮਪੁਰ ਦੇ ਪ੍ਰਧਾਨ ਵਿਜੇ ਸਿੰਘ ਸਲਾਰੀਆ ਨੇ ਦੱਸਿਆ ਕਿ ਬਿਜਲੀ ਵਿਭਾਗ ਵਲੋਂ ਲਗਾਤਾਰ ਲਗਾਏ ਜਾ ਰਹੇ ਬਿਜਲੀ ਕੱਟਾਂ ਕਾਰਨ ਕਸਬਾ ਵਾਸੀਆਂ ਨੰੂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬਿਜਲੀ ਵਿਭਾਗ ਵਲੋਂ ਹਰ ਰੋਜ਼ ਸਵੇਰ ਤੋਂ ਲੈ ਕੇ ਸ਼ਾਮ 5 ਵਜੇ ਤੱਕ ਲਗਾਤਾਰ ਬਿਜਲੀ ਕੱਟ ਲਗਾਏ ਜਾ ਰਹੇ ਹਨ ਤੇ ਜੇਕਰ ਸ਼ਾਮ ਨੰੂ ਬਿਜਲੀ ਆਉਂਦੀ ਹੈ ਤਾਂ ਵੀ ਕੱਟ ਲੱਗਦੇ ਹਨ ਜਿੱਥੇ ਘਰਾਂ ਵਿਚ ਬਿਜਲੀ ਦੇ ਕੱਟਾਂ ਕਰਕੇ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ ਉੱਥੇ ਕਾਰੋਬਾਰੀ ਤੇ ਦੁਕਾਨਦਾਰਾਂ ਨੰੂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਲੋਕਾਂ ਨੇ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ, ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਲਾਕੇ ਅੰਦਰ ਚੱਲ ਰਹੀ ਬਿਜਲੀ ਦੀ ਸਪਲਾਈ ਤੁਰੰਤ ਬਹਾਲ ਕਰਵਾਈ ਜਾਵੇ |
ਪਿਛਲੀ ਖ਼ਬਰ ਇਕ ਰੋਜ਼ਾ ਓਰੀਐਨਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਪੂੰਜੀਪਤੀਆਂ ਦੀਆਂ ਸਰਕਾਰਾਂ : ਰੁਲਦੂ ਸਿੰਘ ਮਾਨਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।