02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਨੂੰ ਵਾਪਸ ਲੈ ਕੇ ਤੇ ਨਵੇਂ ਨਾਂਅ 'ਤੇ ਸ਼ਰਤਾਂ ਅਧੀਨ ਲਿਆਉਣਾ ਨਿੰਦਾਜਨਕ : ਵਾਇਸ ਆਫ ਬਟਾਲਾ

ਅਜੀਤ ਡੈਸਕ 25-12-2025
ਬਟਾਲਾ, 24 ਦਸੰਬਰ (ਸਤਿੰਦਰ ਸਿੰਘ)- ਵਾਇਸ ਆਫ ਬਟਾਲਾ ਦੀ ਮੀਟਿੰਗ ਪ੍ਰਧਾਨ ਡਾਕਟਰ ਲਖਬੀਰ ਸਿੰਘ ਭਾਗੋਵਾਲੀਆ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਡਾਕਟਰ ਕਮਲਜੀਤ ਸਿੰਘ ਕੇ.ਜੇ., ਡਾਕਟਰ ਰਛਪਾਲ ਸਿੰਘ, ਸੇਵਾਮੁਕਤ ਸਟੇਟ ਐਵਾਰਡੀ ਮਾਸਟਰ ਪ੍ਰੇਮ ਸਿੰਘ, ਸਾਬਕਾ ਜ਼ਿਲ੍ਹਾ ਕਮਾਂਡੈਂਟ ਹਰਦੀਪ ਸਿੰਘ ਬਾਜਵਾ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਐਡਵੋਕੇਟ ਸਰਬਜੀਤ ਸਿੰਘ ਮਾਨ ਅਤੇ ਕਾਮਰੇਡ ਗੁਰਮੁਖ ਸਿੰਘ ਭਾਗੋਵਾਲ ਨੇ ਹਿੱਸਾ ਲਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦਾ ਕਚੂੰਬਰ ਕੱਢਣ ਉੱਪਰ ਤੁਲੀ ਹੋਈ ਹੈ, ਸਰਕਾਰ ਨੇ ਪਹਿਲਾਂ ਕਿਸਾਨ ਅੰਦੋਲਨ ਨੂੰ ਹਰ ਸੰਭਵ ਤਰੀਕੇ ਨਾਲ ਖ਼ਤਮ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਤੇ ਫਿਰ ਖੁਦ ਹੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਪ੍ਰਣ ਕਰ ਕੇ ਇਸ ਤੋਂ ਮੁਕਰ ਗਈ | ਉਨ੍ਹਾਂ ਕਿਹਾ ਕਿ ਹੁਣ ਮਨਰੇਗਾ ਸਕੀਮ ਨੂੰ ਵਾਪਸ ਲੈ ਕੇ ਅਤੇ ਇਸ ਨੂੰ ਨਵੇਂ ਨਾਂਅ ਤੇ ਸ਼ਰਤਾਂ ਅਧੀਨ ਲਿਆ ਕੇ ਕੋਝੀ ਹਰਕਤ ਕੀਤੀ ਗਈ ਹੈ, ਜੋ ਕਿ ਨਿੰਦਾਜਨਕ ਹੈ ਜਿਸ ਨੂੰ ਪੰਜਾਬ ਦੇ ਬਹਾਦਰ ਕਿਰਤੀ, ਮਜ਼ਦੂਰ ਤੇ ਕਿਸਾਨ ਕਦੇ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਪਹਿਲਾਂ ਮਨਰੇਗਾ ਸਕੀਮ ਵਿਚ ਸੂਬਿਆਂ ਦੀ ਭਾਗੀਦਾਰੀ ਸਿਰਫ਼ 10 ਫੀਸਦੀ ਤੇ ਕੇਂਦਰ ਦੀ 90 ਫੀਸਦੀ ਸੀ, ਜੋ ਕਿ ਕੇਂਦਰ ਸਰਕਾਰ ਨੇ ਆਪਣਾ ਹਿੱਸਾ ਘਟਾ ਕੇ 60 ਫੀਸਦੀ ਕਰ ਦਿੱਤਾ, ਜੋ ਅਤਿ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਇਸ ਨੀਤੀ ਦਾ ਵਿਰੋਧ ਕਰਨ ਲਈ 30 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੈਸ਼ਨ ਬੁਲਾ ਲਿਆ ਗਿਆ ਹੈ, ਜਿਸ ਦਾ ਵਾਇਸ ਆਫ ਬਟਾਲਾ ਤਹਿ ਦਿਲੋਂ ਧੰਨਵਾਦ ਕਰਦੀ ਹੈ |
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਸਿਜਦਾ ਅਗਲੀ ਖ਼ਬਰ ਇਕ ਰੋਜ਼ਾ ਓਰੀਐਨਟੇਸ਼ਨ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।