02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਸਿਜਦਾ

ਅਜੀਤ ਡੈਸਕ 25-12-2025
ਧਾਰੀਵਾਲ, 24 ਦਸੰਬਰ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਦੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪਿ੍ੰਸੀਪਲ ਸ੍ਰੀਮਤੀ ਕਿਰਨ ਕੇਸਰ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ ਸਾਹਿਬਜ਼ਾਦਿਆਂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਦਿਹਾੜੇ ਨੂੰ ਮੁੱਖ ਰੱਖਦਿਆਂ ਵਿਦਿਆਰਥਣ ਰਾਜਦੀਪ ਕੌਰ ਵਲੋਂ ਸਾਹਿਬਜ਼ਾਦਿਆਂ ਦੀ ਜੀਵਨੀ ਤੇ ਸ਼ਹਾਦਤ 'ਤੇ ਭਾਸ਼ਣ ਪੇਸ਼ ਕੀਤਾ ਗਿਆ | ਇਸ ਤੋਂ ਬਾਅਦ ਸਿਮਰਨਪ੍ਰੀਤ ਕੌਰ, ਇਸਮੀਤ ਕੌਰ, ਜੈਸਮੀਨ ਕੌਰ, ਗੁਰਜਪ ਕੌਰ, ਬਵਨੀਤ ਕੌਰ, ਜੰਨਤ ਅਤੇ ਸਹਿਨਾਜਦੀਪ ਕੌਰ ਵਲੋਂ ਬਹੁਤ ਹੀ ਸੁੰਦਰ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਇਸ ਤੋਂ ਬਾਅਦ ਪੰਜਵੀਂ ਜਮਾਤ ਦੀਆਂ ਵਿਦਿਆਰਥਣਾਂ ਰਣਵਿੰਦਰਜੀਤ ਕੌਰ, ਨਵਜੋਤ ਕੌਰ ਤੇ ਜਸਨੂਰ ਕੌਰ ਵਲੋਂ ਜਫਰਨਾਮਾ ਦੀ ਪੇਸ਼ਕਾਰੀ ਕੀਤੀ ਗਈ | ਵਿਦਿਆਰਥੀਆਂ ਨੇ ਸ਼ਹੀਦਾਂ ਦੇ ਇਤਿਹਾਸ ਨੂੰ ਬਹੁਤ ਹੀ ਮਨਮੋਹਕ ਢੰਗ ਨਾਲ ਦਰਸਾਇਆ ਗਿਆ | ਪਿ੍ੰਸੀਪਲ ਸ੍ਰੀਮਤੀ ਕਿਰਨ ਕੇਸਰ ਵਲੋਂ ਫਤਿਹ ਬੁਲਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ |
ਪਿਛਲੀ ਖ਼ਬਰ ਖਾਲਸਾ ਕਾਲਜ ਤੇ ਸਕੂਲ ਗੁਰਦਾਸਨੰਗਲ ਵਲੋਂ ਗੁਰਮਤਿ ਚੇਤਨਾ ਮਾਰਚ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਨੂੰ ਵਾਪਸ ਲੈ ਕੇ ਤੇ ਨਵੇਂ ਨਾਂਅ 'ਤੇ ਸ਼ਰਤਾਂ ਅਧੀਨ ਲਿਆਉਣਾ ਨਿੰਦਾਜਨਕ : ਵਾਇਸ ਆਫ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।