02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਖਾਲਸਾ ਕਾਲਜ ਤੇ ਸਕੂਲ ਗੁਰਦਾਸਨੰਗਲ ਵਲੋਂ ਗੁਰਮਤਿ ਚੇਤਨਾ ਮਾਰਚ

ਅਜੀਤ ਡੈਸਕ 25-12-2025
ਧਾਰੀਵਾਲ, 24 ਦਸੰਬਰ (ਸਵਰਨ ਸਿੰਘ)-ਬਾਬਾ ਅਜੈ ਸਿੰਘ ਖਾਲਸਾ ਕਾਲਜ ਅਤੇ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸਨੰਗਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ, ਜੋ ਗੁਰਦੁਆਰਾ ਸਾਹਿਬ ਰਣੀਆਂ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਨਾਨਕਪੁਰੀ ਧਾਰੀਵਾਲ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਪਹੁੰਚ ਕੇ ਸਮਾਪਤ ਹੋਇਆ | ਚੇਤਨਾ ਮਾਰਚ ਕੱਢਦੇ ਸਮੇਂ ਸਕੂਲ ਤੇ ਕਾਲਜ ਵਿਦਿਆਰਥੀਆਂ ਵਲੋਂ ਸ਼ਹਾਦਤ ਨੂੰ ਸਮਰਪਿਤ ਸ਼ਬਦ ਪੜ੍ਹੇ ਤੇ ਜੈਕਾਰੇ ਗਜਾਏ ਗਏ | ਬੀਬੀ ਜਸਬੀਰ ਕੌਰ ਜਫਰਵਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਚੇਤਨਾ ਮਾਰਚ ਸਫ਼ਲਤਾ ਪੂਰਵਕ ਸਮਾਪਤ ਹੋਇਆ | ਇਸ ਮੌਕੇ ਭਾਈ ਗੁਰਨਾਮ ਸਿੰਘ ਦੋਰਾਂਗਲਾ, ਭਾਈ ਗੁਰਵਿੰਦਰ ਸਿੰਘ ਵੜੈਚ ਤੇ ਬੀਬੀ ਰਾਜਬੀਰ ਕੌਰ ਅਤੇ ਜਸਪਾਲ ਸਿੰਘ ਸੋਹਲ ਉਚੇਚੇ ਤੌਰ 'ਤੇ ਹਾਜ਼ਰ ਸਨ | ਕਾਲਜ ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਦੱਸਿਆ ਕਿ ਕਾਲਜ ਸਟਾਫ਼, ਵਿਦਿਆਰਥੀਆਂ ਤੇ ਸਕੂਲ ਪਿ੍ੰਸੀਪਲ ਸਰਬਜੀਤ ਕੌਰ, ਉਨ੍ਹਾਂ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੇ ਭਰਵੇਂ ਸਹਿਯੋਗ ਨਾਲ ਇਸ ਮਾਰਚ ਦਾ ਸਮੁੱਚਾ ਪ੍ਰੋਗਰਾਮ ਉਲੀਕਿਆ ਗਿਆ |
ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਯੂਥ ਵਿੰਗ ਦੀ ਟੀਮ ਨਾਲ ਮੀਟਿੰਗ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਸਿਜਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।