03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਵਿਖੇ ਸਵਾਮੀ ਸ਼ਰਧਾਨੰਦ ਦਾ ਸ਼ਹੀਦੀ ਦਿਨ ਮਨਾਇਆ

ਅਜੀਤ ਡੈਸਕ 25-12-2025
ਗੁਰਦਾਸਪੁਰ, 24 ਦਸੰਬਰ (ਚੱਕਰਾਜਾ)- ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਗੁਰਦਾਸਪੁਰ ਨੇ ਮਹਾਨ ਸਮਾਜ ਸੁਧਾਰਕ ਅਤੇ ਸਿੱਖਿਆ ਸ਼ਾਸਤਰੀ ਸਵਾਮੀ ਸ਼ਰਧਾਨੰਦ ਦਾ ਸ਼ਹੀਦੀ ਦਿਨ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ | ਸਕੂਲ ਵਿਚ ਵਿਸ਼ੇਸ਼ ਹਵਨ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਹਿੱਸਾ ਲੈ ਕੇ ਦੇਸ਼ ਤੇ ਸਮਾਜ ਦੀ ਭਲਾਈ ਲਈ ਪ੍ਰਾਰਥਨਾ ਕੀਤੀ | ਇਸ ਤੋਂ ਬਾਅਦ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਨੇ ਸਵਾਮੀ ਸ਼ਰਧਾਨੰਦ ਦੇ ਜੀਵਨ, ਕੁਰਬਾਨੀ ਅਤੇ ਦੇਸ਼ ਪ੍ਰਤੀ ਸੇਵਾ 'ਤੇ ਚਾਨਣਾ ਪਾਇਆ | ਵਿਦਿਆਰਥੀਆਂ ਨੇ ਭਾਸ਼ਣਾਂ, ਕਵਿਤਾਵਾਂ ਤੇ ਪੇਂਟਿੰਗ ਗਤੀਵਿਧੀਆਂ ਰਾਹੀਂ ਸਵਾਮੀ ਜੀ ਦੇ ਆਦਰਸ਼ਾਂ ਤੇ ਵਿਚਾਰਾਂ ਨੂੰ ਰਚਨਾਤਮਿਕ ਢੰਗ ਨਾਲ ਪੇਸ਼ ਕੀਤਾ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸਵਾਮੀ ਸ਼ਰਧਾਨੰਦ ਦੇ ਜੀਵਨ 'ਤੇ ਆਧਾਰਿਤ ਪ੍ਰੇਰਨਾਦਾਇਕ ਫ਼ਿਲਮ ਵੀ ਦਿਖਾਈ ਗਈ | ਪਿ੍ੰਸੀਪਲ ਰਾਜੀਵ ਭਾਰਤੀ ਨੇ ਸਵਾਮੀ ਸ਼ਰਧਾਨੰਦ ਨੂੰ ਸ਼ਰਧਾਂਜਲੀ ਭੇਟ ਕੀਤੀ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਚੁਣੇ ਗਏ ਬਲਾਕ ਸੰਮਤੀ ਮੈਂਬਰਾਂ ਦਾ ਅੱਡਾ ਅੰਮੋਨੰਗਲ ਵਿਖੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਸ਼ੋਭਾ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।