04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਅਜੀਤ ਡੈਸਕ 25-12-2025
ਕਿਲ੍ਹਾ ਲਾਲ ਸਿੰਘ, 24 ਦਸੰਬਰ (ਬਲਬੀਰ ਸਿੰਘ)- ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਵਿਖੇ ਪਿ੍ੰਸੀਪਲ ਰਮਨਦੀਪ ਕੌਰ ਦੀ ਅਗਵਾਈ ਹੇਠ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ, ਬਾਬਾ ਮੋਤੀ ਰਾਮ ਮਹਿਰਾ, ਟੋਡਰ ਮੱਲ ਤੇ ਚਮਕੌਰ ਸਾਹਿਬ ਦੀ ਅਨਮੋਲ ਸ਼ਹਾਦਤ ਸਮਰਪਿਤ ਸ਼ਹੀਦੀ ਦਿਵਸ 'ਤੇ ਸੈਮੀਨਾਰ ਕਰਵਾਇਆ ਗਿਆ | ਮੰਚ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਦੇਸ਼ ਨੂੰ ਮੁਗਲਾਂ ਦੇ ਚੁੰਗਲ ਤੋਂ ਛੁਡਵਾਉਣ ਲਈ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ ਜਿਸ ਦੀ ਮਿਸਾਲ ਦੁਨੀਆ ਭਰ 'ਚ ਕਿਤੇ ਨਹੀਂ ਮਿਲਦੀ | ਬੱਚਿਆਂ ਨੇ ਸ਼ਹਾਦਤ ਨੂੰ ਯਾਦ ਕਰਦੇ ਹੋਏ ਸੁਖਮਨੀ ਸਾਹਿਬ ਦੇ ਪਾਠ ਕੀਤੇ, ਸ਼ਬਦ ਗਾਇਨ ਕਰ ਕੇ ਸਮੂਹ ਸਟਾਫ ਵਲੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ | ਚੇਅਰਮੈਨ ਗੁਰਦੀਪ ਸਿੰਘ ਕੋਟ ਮਜਲਸ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੌਜਵਾਨ ਪੀੜ੍ਹੀ ਲਈ ਪ੍ਰੇਰਣਾਸੋ੍ਰਤ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਚਾਈ, ਅਨੁਸ਼ਾਸਨ, ਦੇਸ਼ ਭਗਤੀ ਤੇ ਮਨੁੱਖਤਾ ਗੁਣਾ ਨੂੰ ਆਪਣੇ ਜੀਵਨ 'ਚ ਅਪਣਾਉਣ ਲਈ ਪੇ੍ਰਰਿਤ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਮਨਾਇਆ ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਚੁਣੇ ਗਏ ਬਲਾਕ ਸੰਮਤੀ ਮੈਂਬਰਾਂ ਦਾ ਅੱਡਾ ਅੰਮੋਨੰਗਲ ਵਿਖੇ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।