04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਵੁੱਡਸਟਾਕ ਪਬਲਿਕ ਸਕੂਲ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ

ਅਜੀਤ ਡੈਸਕ 25-12-2025
ਬਟਾਲਾ, 24 ਦਸੰਬਰ (ਸਤਿੰਦਰ ਸਿੰਘ)- ਵੁੱਡਸਟਾਕ ਪਬਲਿਕ ਸਕੂਲ ਬਟਾਲਾ 'ਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਝਰ, ਪਿ੍ੰ. ਡਾ. ਐਨਸੀ, ਵਿਦਿਅਕ ਡਾਇਰੈਕਟਰ ਸ੍ਰੀਮਤੀ ਵਸੂਧਾ ਦੀ ਯੋਗ ਰਹਿਨੁਮਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾਂ ਨਾਲ ਮਨਾਇਆ ਗਿਆ | ਇਸ ਮੌਕੇ ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਝਰ ਨੇ ਵਿਦਿਆਰਥੀਆਂ ਨੂੰ ਆਪਣੇ ਧਰਮ ਦੇ ਪੱਕੇ ਰਹਿਣ, ਆਪਣੀ ਕੌਮ ਤੇ ਦੇਸ਼ ਲਈ ਆਪਾ ਵਾਰਨ ਲਈ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਤੇ ਆਪਣੇ ਗੁਰੂਆਂ ਦੀਆਂ ਸਿੱਖਿਆਵਾਂ ਤੇ ਦੱਸੇ ਰਾਹ 'ਤੇ ਚੱਲਣ ਲਈ ਕਿਹਾ ਗਿਆ |
ਪਿਛਲੀ ਖ਼ਬਰ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਵਲੋਂ ਲਗਾਏ ਗਏ 7 ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੀ ਸਮਾਪਤੀ ਅਗਲੀ ਖ਼ਬਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।