04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਜ਼ੋਨ ਤਲਵੰਡੀ ਰਾਮਾ ਤੋਂ ਬਿਨਾਂ ਮੁਕਾਬਲਾ ਜੇਤੂ ਬੀਬੀ ਰਾਜਬੀਰ ਕੌਰ ਨੇ ਕੀਤਾ ਧੰਨਵਾਦ

ਅਜੀਤ ਡੈਸਕ 25-12-2025
ਡੇਰਾ ਬਾਬਾ ਨਾਨਕ, 24 ਦਸੰਬਰ (ਹੀਰਾ ਸਿੰਘ ਮਾਂਗਟ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਜ਼ੋਨ ਤਲਵੰਡੀ ਰਾਮਾ ਤੋਂ ਬਿਨਾਂ ਮੁਕਾਬਲਾ ਜੇਤੂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਰਾਜਬੀਰ ਕੌਰ ਪਤਨੀ ਹਰਜੀਤ ਸਿੰਘ ਵਾਸੀ ਤਲਵੰਡੀ ਰਾਮਾ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਆਮ ਆਦਮੀ ਪਾਰਟੀ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਬੀਬੀ ਰਾਜਬੀਰ ਕੌਰ ਨੇ ਕਿਹਾ ਕਿ ਉਹ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਆਮ ਆਦਮੀ ਪਾਰਟੀ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦੇ ਹਨ ਜਿਨ੍ਹਾਂ ਵਲੋਂ ਉਸ ਨੂੰ ਬਲਾਕ ਸੰਮਤੀ ਦੀ ਟਿਕਟ ਦੇ ਕੇ ਨਿਵਾਜਿਆ ਗਿਆ ਸੀ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਪਿੰਡਾਂ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ | ਇਸ ਮੌਕੇ 'ਆਪ' ਆਗੂ ਹਰਜੀਤ ਸਿੰਘ, ਸਰਪੰਚ ਗੁਰਦੀਪ ਸਿੰਘ, ਦਲਜੀਤ ਸਿੰਘ, ਸੁਖਵੰਤ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ ਫ਼ੌਜੀ, ਬੱਗਾ ਮਸੀਹ ਕਠਿਆਲਾ, ਸਰਪੰਚ ਅੰਗਰੇਜ ਸਿੰਘ, ਕਸ਼ਮੀਰ ਸਿੰਘ ਅਲਾਵਲਵਾਲ, ਗੁਰਪਿੰਦਰਜੀਤ ਸਿੰਘ ਮਾਲੇਵਾਲ, ਰਛਪਾਲ ਸਿੰਘ, ਅਮਰਦੀਪ ਸਿੰਘ ਵੀਰਾਨ ਕੋਟਲੀ ਤੇ ਸਰਪੰਚ ਨਰਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਅਗਲੀ ਖ਼ਬਰ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਵਲੋਂ ਲਗਾਏ ਗਏ 7 ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੀ ਸਮਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।