15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਚੋਰਾਂ ਨੇ ਦੂਜੀ ਵਾਰ 'ਅਜੀਤ' ਉਪ ਦਫ਼ਤਰ ਦੇ ਏ.ਸੀ. ਦੀਆਂ ਪਾਈਪਾਂ ਵੱਢੀਆਂ

ਅਜੀਤ ਡੈਸਕ 26-12-2025
ਗੁਰਦਾਸਪੁਰ, 25 ਦਸੰਬਰ (ਚੱਕਰਾਜਾ)- ਸਥਾਨਕ ਸ਼ਹਿਰ ਅੰਦਰ ਚੋਰੀ ਦੀਆਂ ਵਾਰਦਾਤਾਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਕਰਕੇ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਚੋਰਾਂ ਵਲੋਂ ਨਿੱਤ ਨਵੀਆਂ ਚੋਰੀਆਂ ਨੰੂ ਅੰਜਾਮ ਦਿੱਤਾ ਜਾ ਰਿਹਾ ਹੈ | ਬੀਤੀ ਰਾਤ ਚੋਰਾਂ ਵਲੋਂ ਅਜਿਹੀ ਹੀ ਘਟਨਾ ਨੰੂ ਅੰਜਾਮ ਦਿੱਤਾ ਗਿਆ ਹੈ, ਜਿੱਥੇ ਚੋਰਾਂ ਵਲੋਂ ਇੰਪਰੂਵਮੈਂਟ ਟਰੱਸਟ ਦੀ ਸਕੀਮ ਨੰਬਰ 5 ਵਿਚ ਸਥਿਤ ਮਾਰਕੀਟ 'ਚ ਪੈਂਦੇ 'ਅਜੀਤ' ਉਪ ਦਫ਼ਤਰ ਗੁਰਦਾਸਪੁਰ ਵਿਖੇ ਲੱਗੇ ਦੋ ਏ.ਸੀ. ਦੀਆਂ ਪਾਈਪਾਂ ਵੱਢ ਕੇ ਚੋਰੀ ਕਰ ਲਈਆਂ ਗਈਆਂ | ਇਸ ਤੋਂ ਇਲਾਵਾ ਕੁਝ ਹੋਰ ਦੁਕਾਨਦਾਰਾਂ ਦੇ ਏ.ਸੀ. ਦੀਆਂ ਪਾਈਪਾਂ ਵੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਵੀ ਚੋਰਾਂ ਵਲੋਂ ਇਸੇ ਮਾਰਕੀਟ ਵਿਚ ਸਥਿਤ 'ਅਜੀਤ' ਦਫ਼ਤਰ ਤੇ ਹੋਰ ਦੁਕਾਨਾਂ ਤੋਂ ਏ.ਸੀ. ਦੀਆਂ ਪਾਈਪਾਂ ਚੋਰੀ ਕੀਤੀਆਂ ਗਈਆਂ ਸਨ ਜਿਸ ਦੀ ਉਸ ਸਮੇਂ ਵੀ ਪੁਲਿਸ ਨੰੂ ਇਤਲਾਹ ਦਿੱਤੀ ਗਈ ਸੀ ਪਰ ਪੁਲਿਸ ਚੋਰਾਂ ਨੰੂ ਕਾਬੂ ਕਰਨ ਵਿਚ ਨਾਕਾਮ ਰਹੀ | ਦੱਸਣਯੋਗ ਹੈ ਕਿ ਅੱਜ ਵੀ ਇਸ ਘਟਨਾ ਦੀ ਸੂਚਨਾ ਸਿਟੀ ਪੁਲਿਸ ਨੰੂ ਦੇਣ ਦੇ ਬਾਵਜੂਦ ਵੀ ਪੁਲਿਸ ਦਾ ਕੋਈ ਅਧਿਕਾਰੀ ਮੌਕੇ 'ਤੇ ਨਹੀਂ ਪਹੁੰਚਿਆ ਜਿਸ ਤੋਂ ਸਾਫ਼ ਹੈ ਕਿ ਪੁਲਿਸ ਦਾ ਇਨ੍ਹਾਂ ਚੋਰਾਂ ਵੱਲ ਕੋਈ ਧਿਆਨ ਨਹੀਂ ਜਿਸ ਕਾਰਨ ਚੋਰ ਬੇਖ਼ੌਫ ਹੋ ਕੇ ਚੋਰੀਆਂ ਨੰੂ ਅੰਜਾਮ ਦੇ ਰਹੇ ਹਨ |
ਪਿਛਲੀ ਖ਼ਬਰ ਮੁਸਲਿਮ ਜਮਾਤ ਅਹਿਮਦੀਆ ਦੇ 130ਵੇਂ ਸਾਲਾਨਾ ਜਲਸੇ ਦੀਆਂ ਤਿਆਰੀਆਂ ਦਾ ਡੀ.ਆਈ.ਜੀ. ਬਾਰਡਰ ਰੇਂਜ ਵਲੋਂ ਜਾਇਜ਼ਾ ਅਗਲੀ ਖ਼ਬਰ ਬੰਗਲਾਦੇਸ਼ 'ਚ ਹਿੰਦੂ ਨੌਜਵਾਨ ਨੂੰ ਜ਼ਿੰਦਾ ਸਾੜਨ ਦੀ ਘਟਨਾ ਦੁੱਖਦਾਈ : ਹੀਰਾ ਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।