17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਮਤਿ ਸਮਾਗਮ 28 ਨੂੰ

ਅਜੀਤ ਡੈਸਕ 27-12-2025
ਪਠਾਨਕੋਟ, 26 ਦਸੰਬਰ (ਸੰਧੂ)- ਧਾਰਮਿਕ ਸੰਸਥਾ ਸਰਬੱਤ ਖ਼ਾਲਸਾ ਵਲੋਂ 28 ਦਸੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ ਜਿਸ 'ਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਹਰਮੀਤ ਸਿੰਘ ਖੁੰਡੀ ਬਾਣੀ ਦੀ ਵਿਆਖਿਆ ਕਰਨਗੇ ਤੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਤੇ ਭਾਈ ਮਨਿੰਦਰ ਸਿੰਘ ਤੇ ਭਾਈ ਰਾਜਨ ਸਿੰਘ ਦਾ ਰਾਗੀ ਜਥਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕਰੇਗਾ | ਉਕਤ ਜਾਣਕਾਰੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਸਮਾਗਮ ਦੇ ਅੰਤ ਵਿਚ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਮੈਨੇਜਰ ਸੋਹਨ ਸਿੰਘ, ਪਿ੍ਤਪਾਲ ਸਿੰਘ, ਜੋਗਿੰਦਰ ਸਿੰਘ, ਚਰਨ ਸਿੰਘ, ਬਖ਼ਸ਼ੀਸ਼ ਸਿੰਘ ਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਏ ਦਿਨ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਨਾਲ ਲੋਕਾਂ ਤੇ ਕਿਸਾਨਾਂ 'ਚ ਦਹਿਸ਼ਤ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।