19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰਦਾਸਪੁਰ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਤੇ ਡਰੱਗ ਮਨੀ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 27-12-2025
ਗੁਰਦਾਸਪੁਰ, 26 ਦਸੰਬਰ (ਚੱਕਰਾਜਾ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਦਰ ਪੁਲਿਸ ਵਲੋਂ ਸੰਨੀ ਮਸੀਹ ਨਾਮਕ ਵਿਅਕਤੀ ਨੰੂ ਕਾਬੂ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ 'ਤੇ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ | ਇਸੇ ਤਰ੍ਹਾਂ ਥਾਣਾ ਪੁਰਾਣਾ ਸ਼ਾਲਾ ਪੁਲਿਸ ਵਲੋਂ ਅਮਰੀਕ ਸਿੰਘ ਨਾਮਕ ਵਿਅਕਤੀ ਨੰੂ ਕਾਬੂ ਕਰਕੇ ਉਸ ਪਾਸੋਂ 5.50 ਗਰਾਮ ਹੈਰੋਇਨ ਬਰਾਮਦ ਕਰਨ 'ਤੇ ਉਸ ਖ਼ਿਲਾਫ਼ ਥਾਣਾ ਪੁਰਾਣਾ ਸ਼ਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਜਦੋਂ ਕਿ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਹਿਮਾਂਸ਼ੂ ਨੰੂ ਕਾਬੂ ਕਰਕੇ ਉਸ ਪਾਸੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ 'ਤੇ ਦੋਸ਼ੀ ਖ਼ਿਲਾਫ਼ ਥਾਣਾ ਬਹਿਰਾਮਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ | ਇਸ ਤੋਂ ਇਲਾਵਾ ਥਾਣਾ ਸਿਟੀ ਪੁਲਿਸ ਵਲੋਂ ਚੰਨਣ ਮਸੀਹ ਨੰੂ ਕਾਬੂ ਕਰਕੇ ਉਸ ਪਾਸੋਂ 8 ਗਰਾਮ ਹੈਰੋਇਨ ਤੇ 4 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਜਦੋਂ ਕਿ ਇਕ ਔਰਤ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 7 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ 'ਤੇ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਆਦਿੱਤਿਆ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੰੂ ਜੜ੍ਹ ਤੋਂ ਖਤਮ ਕਰਨ ਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਜ਼ਿਲ੍ਹਾ ਪੁਲਿਸ ਵਚਨਬੱਧ ਹੈ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੰੂ ਦਿੱਤੀ ਜਾਵੇ |
ਪਿਛਲੀ ਖ਼ਬਰ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਨੇ ਰੋਸ ਪ੍ਰਦਰਸ਼ਨ ਕਰਦਿਆਂ ਕੱਟੜਪੰਥੀਆਂ ਦੇ ਪੁਤਲੇ ਫੂਕੇ ਅਗਲੀ ਖ਼ਬਰ ਧਾਰਮਿਕ ਸਮਾਗਮ ਕੱਲ੍ਹ : ਬਾਬਾ ਸਰਬਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।