21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 'ਵੀਰ ਬਾਲ ਦਿਵਸ' ਮਨਾਉਣਾ ਮੋਦੀ ਸਰਕਾਰ ਦਾ ਵੱਡਾ ਉਪਰਾਲਾ : ਪਰਮਜੀਤ ਸਿੰਘ ਗਿੱਲ

ਅਜੀਤ ਡੈਸਕ 27-12-2025
ਬਟਾਲਾ, 26 ਦਸੰਬਰ (ਸਤਿੰਦਰ ਸਿੰਘ)- ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਧਾਰਮਿਕ ਸਮਾਗਮ ਕੌਮੀ ਪੱਧਰ 'ਤੇ ਕਰਵਾਉਣਾ ਮੋਦੀ ਸਰਕਾਰ ਦਾ ਸ਼ਾਲਘਾਯੋਗ ਉਪਰਾਲਾ ਹੈ | ਉਨ੍ਹਾਂ ਦੱਸਿਆ ਕਿ ਵੀਰ ਬਾਲ ਦਿਵਸ ਨੂੰ ਸਮਰਪਿਤ ਇਹ ਧਾਰਮਿਕ ਸਮਾਗਮ ਹਰ ਸਾਲ 26 ਦਸੰਬਰ ਨੂੰ ਕੌਮੀ ਪੱਧਰ 'ਤੇ ਕਰਵਾਇਆ ਜਾਂਦਾ ਹੈ | ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵੀਰ ਬਾਲ ਦਿਵਸ ਮੌਕੇ ਆਪਣੇ ਹਾਜ਼ਰੀ ਲਗਵਾਈ ਤੇ ਗੁਰੂ ਸਾਹਿਬ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਲੋਂ ਕੌਮ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਨਾ ਅਤੇ ਉਨ੍ਹਾਂ ਨੂੰ ਸਮਰਪਿਤ ਕੌਮੀ ਪੱਧਰ 'ਤੇ ਸਮਾਗਮ ਕਰਵਾਉਣੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਹੈ |
ਪਿਛਲੀ ਖ਼ਬਰ ਪੁਲਿਸ ਵਲੋਂ 14 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਨਗਰ ਟਿੱਬੀ ਵਿਖੇ ਪ੍ਰਦੂਸ਼ਣ ਵਾਲੀ ਫੈਕਟਰੀ ਦੇ ਵਿਰੋਧ 'ਚ ਲੱਗੇ ਧਰਨੇ ਲਈ ਡਟ ਕੇ ਸਾਥ ਦਿਆਂਗੇ : ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।